8 ਅਕਤੂਬਰ 2026: ਸ਼ਾਰਦੀਆ ਨਵਰਾਤਰੀ ਦੇ ਮੱਦੇਨਜ਼ਰ ਮਾਤਾ ਵੈਸ਼ਨੋ ਦੇਵੀ ਭਵਨ ਨੂੰ ਸ਼ਾਨਦਾਰ ਦਿੱਖ ਦੇਣ ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਆਉਣ ਵਾਲੇ ਨਵਰਾਤਰੀ ਤਿਉਹਾਰ ਲਈ ਭਵਨ ਅਤੇ ਯਾਤਰਾ ਰੂਟ ‘ਤੇ ਸਜਾਵਟ ਦਾ ਕੰਮ ਤੇਜ਼ ਕਰ ਦਿੱਤਾ ਗਿਆ ਹੈ। ਭਵਨ ਨੂੰ ਰੰਗ-ਬਿਰੰਗੀਆਂ ਲਾਈਟਾਂ, ਫੁੱਲਾਂ ਅਤੇ ਆਕਰਸ਼ਕ ਸਜਾਵਟੀ ਸਮੱਗਰੀ ਨਾਲ ਸਜਾਇਆ ਜਾ ਰਿਹਾ ਹੈ।
ਨਰਾਤਿਆਂ ਦੌਰਾਨ, ਦੇਸ਼ ਭਰ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਲਈ ਪਹੁੰਚਣ ਦੀ ਉਮੀਦ ਹੈ। ਇਸ ਦੇ ਮੱਦੇਨਜ਼ਰ, ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਭਵਨ ਅਤੇ ਯਾਤਰਾ ਰੂਟ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਰਿਹਾ ਹੈ। ਭਵਨ ਦੀ ਸਜਾਵਟ ਤੋਂ ਇਲਾਵਾ, ਸ਼ਰਧਾਲੂਆਂ ਦੀ ਸਹੂਲਤ, ਸਫਾਈ, ਰੋਸ਼ਨੀ ਅਤੇ ਸੁਰੱਖਿਆ ਪ੍ਰਬੰਧਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
Read More: ਦੇਵੀ ਦੁਰਗਾ ਦੇ ਨੌਂ ਰੂਪਾਂ ਦੀ ਕੀਤੀ ਜਾਂਦੀ ਪੂਜਾ, ਜਾਣੋ ਵਰਤ ਵਿਧੀ ‘ਚ ਕਿਸ ਚੀਜ਼ ਦਾ ਰੱਖਿਆ ਜਾਂਦਾ ਵਿਸ਼ੇਸ਼ ਧਿਆਨ




