AAP protest in Chandigarh

ਚੰਡੀਗੜ੍ਹ ‘ਚ ‘ਆਪ’ ਵੱਲੋਂ ਵਿਰੋਧ ਪ੍ਰਦਰਸ਼ਨ, ਪੁਲਿਸ ਨੇ ਮਨੀਸ਼ ਸਿਸੋਦੀਆ ਸਮੇਤ ਕਈ ਆਗੂਆਂ ਨੂੰ ਹਿਰਾਸਤ ‘ਚ ਲਿਆ

ਚੰਡੀਗੜ੍ਹ, 10 ਅਕਤੂਬਰ 2026: ਪੁਲਿਸ ਨੇ ਚੰਡੀਗੜ੍ਹ ‘ਚ ਸੈਕਟਰ 17 ਵਿਖੇ ਮੁੱਖ ਚੋਣ ਅਧਿਕਾਰੀ ਦੇ ਸਾਹਮਣੇ ਪ੍ਰਦਰਸ਼ਨ ਕਰ ਰਹੇ ਮਨੀਸ਼ ਸਿਸੋਦੀਆ, ਹਰਪਾਲ ਸਿੰਘ ਚੀਮਾ ਤੇ ਪੰਜਾਬ ਆਮ ਆਦਮੀ ਪਾਰਟੀ ਦੇ ਕਈ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ ਹੈ।

ਆਮ ਆਦਮੀ ਪਾਰਟੀ ਗਿਆਨੇਸ਼ ਕੁਮਾਰ ਮੁੱਦੇ ‘ਤੇ ਚੰਡੀਗੜ੍ਹ ‘ਚ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ, ਇਹ ਵਿਰੋਧ ਪ੍ਰਦਰਸ਼ਨ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਬਾਹਰ ਕੀਤਾ ਜਾ ਰਿਹਾ ਸੀ। ਰੋਸ ਪ੍ਰਦਰਸ਼ਨ ਕਰ ਰਹੇ ਅਤੇ ਚੋਣ ਦਫ਼ਤਰ ਦਾ ਘਿਰਾਓ ਕਰਨ ਲਈ ਅੱਗੇ ਵਧ ਰਹੇ ਵਰਕਰਾਂ ਨੂੰ ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕ ਦਿੱਤਾ। ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕਈ ‘ਆਪ’ ਆਗੂਆਂ ਨਾਲ ਵਿਰੋਧ ਪ੍ਰਦਰਸ਼ਨ ‘ਚ ਸ਼ਾਮਲ ਹੋਏ। ਝੜੱਪ ਤੋਂ ਬਾਅਦ ਪੁਲਿਸ ਨੇ ਸਿਸੋਦੀਆ ਸਮੇਤ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲੈ ਲਿਆ।

ਇਸ ਦੌਰਾਨ ਮਨੀਸ਼ ਸਿਸੋਦੀਆ ਨੇ ਕਿਹਾ ਕਿ ਗਿਆਨੇਸ਼ ਕੁਮਾਰ ਕਾਰਨ ਪੂਰੇ ਦੇਸ਼ ਦੇ ਨੌਜਵਾਨ ਅਤੇ ਵੋਟਰ ਠੱਗੇ ਹੋਏ ਮਹਿਸੂਸ ਕਰ ਰਹੇ ਹਨ। ਗਿਆਨੇਸ਼ ਕੁਮਾਰ ਨੇ ਪ੍ਰਧਾਨ ਮੰਤਰੀ ਮੋਦੀ ਦੇ ਇਸ਼ਾਰੇ ‘ਤੇ ਪੂਰੇ ਦੇਸ਼ ਦੇ ਵੋਟਰਾਂ ਨਾਲ ਧੋਖਾ ਕੀਤਾ ਹੈ।

ਦੂਜੇ ਪਾਸੇ ਦਿੱਲੀ ‘ਚ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ ਅਤੇ ਸੌਰਭ ਦਾਸ ਨੂੰ ਦਿੱਲੀ ਪਹੁੰਚਣ ‘ਤੇ ਹਿਰਾਸਤ ‘ਚ ਲੈ ਲਿਆ ਗਿਆ। ਉਹ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ਲਈ ਮੁੰਬਈ ਤੋਂ ਪਹੁੰਚੇ ਸਨ।

Read More: Delhi News: ਦਿੱਲੀ ‘ਚ ਪ੍ਰਦਰਸ਼ਨ ਨੂੰ ਲੈ ਕੇ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ

ਵਿਦੇਸ਼

Scroll to Top