ਪੰਜਾਬ, 12 ਅਕਤੂਬਰ 2026: ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓ.ਐਸ.ਡੀ. ਖਿਲਾਫ਼ ਕਥਿਤ ਭ੍ਰਿਸ਼ਟਾਚਾਰ ਮਾਮਲੇ ‘ਚ ਸੀਬੀਆਈ ਦੀ ਐਫਆਈਆਰ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ, ਅਦਾਲਤ ਨੇ ਮਾਮਲੇ ‘ਚ ਕੋਈ ਜ਼ਬਰਦਸਤੀ ਕਾਰਵਾਈ ਨਾ ਕਰਨ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ OSD ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ।
ਸੁਪਰੀਮ ਕੋਰਟ ਦਾ ਇਹ ਫੈਸਲਾ ਰਾਜਬੀਰ ਘੁੰਮਣ ਲਈ ਇੱਕ ਰਾਹਤ ਵਾਲਾ ਦੱਸਿਆ ਜਾ ਰਿਹਾ ਹੈ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਘੁੰਮਣ ਵਿਰੁੱਧ ਐਫਆਈਆਰ ਦਰਜ ਕੀਤੀ ਸੀ, ਜਿਸ ‘ਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਸਬੰਧਤ ਮਾਮਲੇ ‘ਚ ਘੁੰਮਣ ਸਮੇਤ ਛੇ ਜਣਿਆਂ ਨੂੰ ਨਾਮਜ਼ਦ ਕੀਤਾ ਗਿਆ ਸੀ।
ਰਾਜਬੀਰ ਸਿੰਘ ਘੁੰਮਣ ਤੋਂ ਇਲਾਵਾ, ਨਿਤਿਨ ਗੋਹਲ, ਜਿਤਿਨ ਗੋਹਲ ਉਰਫ ਰਾਜਾ, ਡਾ. ਰੋਮੀ ਰਾਜਾ ਮਹਾਜਨ, ਬੀਰ ਦਵਿੰਦਰ ਸਿੰਘ, ਅਤੇ ਰਾਜਦੀਪ ਸਿੰਘ ਨਾਗਰਾ ਉਰਫ ਆਰਐਸ ਨਾਗਰਾ ਨੂੰ ਵੀ ਸੀਬੀਆਈ ਐਫਆਈਆਰ ‘ਚ ਨਾਮਜ਼ਦ ਕੀਤਾ ਗਿਆ ਸੀ।
Read More: ਜਗਤਾਰ ਸਿੰਘ ਹਵਾਰਾ ਨੂੰ ਨਹੀਂ ਮਿਲੀ ਰਾਹਤ, ਪੈਰੋਲ ਪਟੀਸ਼ਨ ‘ਤੇ ਸੁਣਵਾਈ ਮੁਲਤਵੀ




