ਪੰਜਾਬ, 14 ਅਕਤੂਬਰ 2026: Punjab Transfers News: ਪੰਜਾਬ ਸਰਕਾਰ ਨੇ ਇੱਕ ਆਈ.ਏ.ਐੱਸ. (IAS) ਅਧਿਕਾਰੀ ਅਤੇ ਤਿੰਨ ਪੀ.ਸੀ.ਐੱਸ. (PCS) ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਸਮੇਤ ਪ੍ਰਸ਼ਾਸਨਿਕ ਪੱਧਰ ‘ਤੇ ਫੇਰਬਦਲ ਦੇ ਹੁਕਮ ਦਿੱਤੇ ਹਨ, ਇਸ ‘ਚ ਲੁਧਿਆਣਾ ਨਗਰ ਨਿਗਮ ‘ਚ ਤਬਦੀਲੀ ਵੀ ਸ਼ਾਮਲ ਹੈ।
ਇਸ ਫੇਰਬਦਲ ਤਹਿਤ, ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਤਾਇਨਾਤ 2020 ਬੈਚ ਦੇ ਆਈ.ਏ.ਐੱਸ. ਅਧਿਕਾਰੀ ਓਜਸਵੀ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ‘ਚ ਵਧੀਕ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ।
ਸੰਗਰੂਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਤਾਇਨਾਤ ਪੀ.ਸੀ.ਐੱਸ. ਅਧਿਕਾਰੀ ਅੰਕੁਰ ਮਹਿੰਦਰੂ ਨੂੰ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਨਿਯੁਕਤ ਕੀਤਾ ਗਿਆ ਹੈ।
ਇਸਦੇ ਨਾਲ ਹੀ ਪੀਸੀਐੱਸ ਅਧਿਕਾਰੀ ਵਿਨੀਤ ਕੁਮਾਰ ਨੂੰ ਜਗਰਾਉਂ ‘ਚ ਵਧੀਕ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕੀਤਾ ਹੈ। ਉਹ ਲੁਧਿਆਣਾ ਅਰਬਨ ਵਾਟਰ ਐਂਡ ਵੇਸਟ ਵਾਟਰ ਮੈਨੇਜਮੈਂਟ ਲਿਮਟਿਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀ ਵਾਧੂ ਜ਼ਿੰਮੇਵਾਰੀ ਵੀ ਨਿਭਾਉਣਗੇ।


Read More: ਪਰਵਿੰਦਰ ਝੋਟੇ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ, ਮੁਲਜ਼ਮ ਦੇ ਘਰ ‘ਤੇ ਚੱਲਿਆ ਬੁਲਡੋਜ਼ਰ




