ਦਿੱਲੀ: ਨੋਇਡਾ ‘ਚ ਮੌਸਮ ਬਦਲਿਆ, ਮੌਸਮ ਵਿਭਾਗ ਦੀ ਨੇ ਕਰਤੀ ਭਵਿੱਖਬਾਣੀ

15 ਅਕਤੂਬਰ 2026: ਨੋਇਡਾ ਵਿੱਚ ਮੌਸਮ ਅਚਾਨਕ ਬਦਲ ਗਿਆ ਹੈ। ਸੂਰਜ ਪੂਰੀ ਤਰ੍ਹਾਂ ਅਲੋਪ ਹੋ ਗਿਆ ਹੈ, ਅਤੇ ਅਸਮਾਨ ਹਨੇਰਾ ਹੋ ਗਿਆ ਹੈ। ਇਸ ਤੋਂ ਇਲਾਵਾ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਇਨ੍ਹਾਂ ਖੇਤਰਾਂ ਵਿੱਚ ਹਲਕੀ ਗਰਜ ਅਤੇ ਬਿਜਲੀ ਡਿੱਗਣ ਦੀ ਵੀ ਉਮੀਦ ਹੈ। 30 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

ਹਰਿਆਣਾ ਦੇ ਕੁਰੂਕਸ਼ੇਤਰ, ਕੈਥਲ, ਨਰਵਾਣਾ, ਕਰਨਾਲ, ਫਤਿਹਾਬਾਦ, ਰਾਜੌਂਦ, ਅਸੰਧ, ਸਫੀਦੋਂ, ਬਰਵਾਲਾ, ਜੀਂਦ, ਪਾਣੀਪਤ, ਆਦਮਪੁਰ ਅਤੇ ਹਿਸਾਰ ਵਿੱਚ ਖਰਾਬ ਮੌਸਮ ਦੀ ਉਮੀਦ ਹੈ। ਇਸੇ ਤਰ੍ਹਾਂ, ਉੱਤਰ ਪ੍ਰਦੇਸ਼ ਦੇ ਸਹਾਰਨਪੁਰ, ਗੰਗੋਹ, ਸ਼ਾਮਲੀ ਅਤੇ ਗਾਜ਼ੀਆਬਾਦ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਸਥਾਨਕ ਅਧਿਕਾਰੀਆਂ ਨੇ ਨਾਗਰਿਕਾਂ ਨੂੰ ਬਦਲਦੇ ਮੌਸਮ ਪ੍ਰਤੀ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ।

Read More:  ਦਿੱਲੀ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਵਿਦੇਸ਼

Scroll to Top