ਲੁਧਿਆਣਾ ਦੇ ਚੰਡੀਗੜ੍ਹ ਰੋਡ ’ਤੇ ਵੱਡਾ ਹਾਦਸਾ, ਬਿਜਲੀ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌ.ਤ

ਲੁਧਿਆਣਾ 15 ਅਕਤੂਬਰ 2026 : ਲੁਧਿਆਣਾ ਦੇ ਚੰਡੀਗੜ੍ਹ ਰੋਡ ’ਤੇ ਹਸਪਤਾਲ ਦੇ ਨੇੜੇ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਸੋਸ਼ਲ ਐਕਟੀਵਿਸਟ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਇੱਕ ਨੌਜਵਾਨ ਦੀ 11 ਹਜ਼ਾਰ ਵੋਲਟ ਦੀਆਂ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ, ਪਰਮਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਇਨਸਾਫ਼ ਦੀ ਮੰਗ ਕਰਦਿਆਂ ਪਿੰਡਾਂ ਦੇ ਲੋਕਾਂ ਨੇ ਚੰਡੀਗੜ੍ਹ ਰੋਡ ’ਤੇ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਹੋਇਆ ਸੀ। ਇਸੇ ਦੌਰਾਨ ਪ੍ਰਦਰਸ਼ਨ ਵਿੱਚ ਸ਼ਾਮਲ ਇੱਕ ਨੌਜਵਾਨ ਦੇ ਹੱਥ ਵਿੱਚ ਲੋਹੇ ਦੀ ਰਾਡ ਸੀ। ਦੱਸਿਆ ਜਾ ਰਿਹਾ ਹੈ ਕਿ ਰਾਡ ਉੱਪਰੋਂ ਲੰਘ ਰਹੀਆਂ 11 ਹਜ਼ਾਰ ਵੋਲਟ ਦੀਆਂ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਈ, ਜਿਸ ਕਾਰਨ ਨੌਜਵਾਨ ਕਰੰਟ ਦੀ ਲਪੇਟ ਵਿੱਚ ਆ ਗਿਆ।

ਹਾਦਸੇ ਤੋਂ ਬਾਅਦ ਨੌਜਵਾਨ ਨੂੰ ਤੁਰੰਤ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ ਗਈ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਇਸ ਦਰਦਨਾਕ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

Read More: ਡਰੱਗ ਐਕਟਿਵਿਸਟ ਕ.ਤ.ਲ ਕਾਂ.ਡ: SHO ਮੁਅੱਤਲ, DSP ਵਿਰੁੱਧ ਕਾਰਵਾਈ ਦੀ ਸਿਫ਼ਾਰਸ਼

 

ਵਿਦੇਸ਼

Scroll to Top