ਚੰਡੀਗੜ੍ਹ, 15 ਅਕਤੂਬਰ, 2026: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਨੇ ਸੀਨੀਅਰ ਆਗੂ ਦੀਪਕ ਬਾਲੀ ਨੂੰ ਜਲੰਧਰ ਛਾਉਣੀ ਦਾ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਆਮ ਆਦਮੀ ਪਾਰਟੀ ਹਾਈਕਮਾਨ ਨੇ ਪੰਜਾਬ ਇਕਾਈ ‘ਚ ਇਸ ਨਵੀਂ ਨਿਯੁਕਤੀ ਦਾ ਐਲਾਨ ਕੀਤਾ ਹੈ।

ਆਮ ਆਦਮੀ ਪਾਰਟੀ ਮੁਤਾਬਕ ਇਸ ਨਿਯੁਕਤੀ ਦਾ ਉਦੇਸ਼ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਵਿਧਾਨ ਸਭਾ ਹਲਕਾ ਪੱਧਰ ‘ਤੇ ਇਸ ਦੇ ਤਾਲਮੇਲ ਨੂੰ ਬਿਹਤਰ ਬਣਾਉਣਾ ਹੈ। ਇਸ ਕਦਮ ਨਾਲ ਪਾਰਟੀ ਲੀਡਰਸ਼ਿਪ ਨੇ ਬਾਲੀ ਨੂੰ ਜਲੰਧਰ ਛਾਉਣੀ ਵਿਧਾਨ ਸਭਾ ਹਲਕੇ ‘ਚ ਇੱਕ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ।
Read More: ਜਨਤਕ ਛੁੱਟੀ 2027: ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦਾ ਕੀਤਾ ਐਲਾਨ




