ਚੰਡੀਗੜ੍ਹ, 17 ਅਕਤੂਬਰ 2026: ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ‘ਚ ਚਾਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਧਿਕਾਰੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕੀਤੀ ਗਈ ਹੈ। ਸ਼ਿਕਾਇਤ ‘ਚ ਸੈਕਟਰ 39ਏ ‘ਚ ਇੱਕ ਸਰਕਾਰੀ ਰਿਹਾਇਸ਼ ਦੀ ਤਲਾਸ਼ੀ ਦੌਰਾਨ ਕਥਿਤ ਬੇਨਿਯਮੀਆਂ ਅਤੇ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਨਾ ਕਰਨ ਦਾ ਦੋਸ਼ ਲਗਾਇਆ ਗਿਆ ਹੈ।
ਸ਼ਿਕਾਇਤਕਰਤਾ, ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਮੋਹਾਲੀ ਤੋਂ ਕੌਂਸਲਰ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਤਲਾਸ਼ੀ ਦੇ ਕਾਨੂੰਨੀ ਆਧਾਰ ਅਤੇ ਇਸ ‘ਚ ਸ਼ਾਮਲ ਅਧਿਕਾਰੀਆਂ ਦੀ ਭੂਮਿਕਾ ‘ਤੇ ਸਵਾਲ ਉਠਾਏ ਹਨ।
ਉਨ੍ਹਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਗੈਰਹਾਜ਼ਰੀ ‘ਚ ਸਰਕਾਰੀ ਰਿਹਾਇਸ਼ ‘ਚ ਦਾਖਲ ਹੋ ਕੇ ਤਲਾਸ਼ੀ ਲਈ ਗਈ। ਸ਼ਿਕਾਇਤ ਦੇ ਅਨੁਸਾਰ, ਸਬੰਧਿਤ ਰਿਹਾਇਸ਼ ਨੂੰ ਅਮਰਿੰਦਰ ਸਿੰਘ ਮੱਲ੍ਹੀ ਦੇ ਸਬੰਧਿਤ ਦੱਸਿਆ ਗਿਆ ਸੀ।
ਸ਼ਿਕਾਇਤਕਰਤਾ ਨੇ ਤਲਾਸ਼ੀ ਲਈ ਜਾਰੀ ਕੀਤੇ ਗਏ ਅਧਿਕਾਰ ਆਦੇਸ਼ਾਂ ਅਤੇ ਕਾਰਵਾਈ ਨਾਲ ਸਬੰਧਤ ਦਸਤਾਵੇਜ਼ਾਂ ਦਾ ਪੂਰਾ ਵੇਰਵਾ ਮੰਗਿਆ ਹੈ। ਇਸ ਵਿੱਚ ਤਲਾਸ਼ੀ ਦੇ ਆਧਾਰ, ਜ਼ਬਤ ਕੀਤੇ ਗਏ ਦਸਤਾਵੇਜ਼ਾਂ ਦੀ ਪੂਰੀ ਸੂਚੀ ਅਤੇ ਕਾਰਵਾਈ ਦੀ ਆਡੀਓ-ਵੀਡੀਓ ਰਿਕਾਰਡਿੰਗ ਸ਼ਾਮਲ ਹੈ। ਸ਼ਿਕਾਇਤ ‘ਚ ਇਹ ਵੀ ਇਤਰਾਜ਼ ਕੀਤਾ ਗਿਆ ਹੈ ਕਿ ਤਲਾਸ਼ੀ ਦੌਰਾਨ, ਕਥਿਤ ਤੌਰ ‘ਤੇ ਕੁਝ ਦਸਤਾਵੇਜ਼ ਜ਼ਬਤ ਕੀਤੇ ਗਏ ਸਨ ਜੋ ਕਾਰਵਾਈ ਦੇ ਉਦੇਸ਼ ਨਾਲ ਸਪੱਸ਼ਟ ਤੌਰ ‘ਤੇ ਸਬੰਧਤ ਨਹੀਂ ਸਨ।
Read More: ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦਾ ਪੰਜਾਬ ਭਰ ਲਈ ਟਰਾਫੀ ਟੂਰ ਕੱਲ੍ਹ ਮੋਹਾਲੀ ਤੋਂ ਹੋਵੇਗਾ ਰਵਾਨਾ




