CM Mann Viral Video

ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਚੰਡੀਗੜ੍ਹ ਵਿਖੇ ED ਦਫ਼ਤਰ ‘ਚ ਹੋਏ ਪੇਸ਼

ਲੁਧਿਆਣਾ, 19 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੇ ਵਿਵਾਦਪੂਰਨ ਵਾਇਰਲ ਵੀਡੀਓ ਮਾਮਲੇ ਦੇ ਸਬੰਧ ‘ਚ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਸੋਮਵਾਰ ਨੂੰ ਚੰਡੀਗੜ੍ਹ ਦੇ ਸੈਕਟਰ 17 ਸਥਿਤ ਈਡੀ ਦਫ਼ਤਰ ‘ਚ ਪੇਸ਼ ਹੋਏ। ਈਡੀ ਦੀ ਟੀਮ ਉਨ੍ਹਾਂ ਤੋਂ ਮਾਮਲੇ ਦੇ ਤੱਥਾਂ ਅਤੇ ਕਥਿਤ ਤੌਰ ‘ਤੇ ਜਾਅਲੀ ਫੋਰੈਂਸਿਕ ਅਤੇ ਸਾਈਬਰ ਵਿਸ਼ਲੇਸ਼ਣ ਰਿਪੋਰਟਾਂ ਤਿਆਰ ਕਰਨ ਦੇ ਦੋਸ਼ਾਂ ਬਾਰੇ ਪੁੱਛਗਿੱਛ ਕਰ ਰਹੀ ਹੈ।

ਜਿਕਰਯੋਗ ਹੈ ਕਿ ਈਡੀ ਨੇ ਸ਼ਰਮਾ ਨੂੰ 19 ਅਕਤੂਬਰ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ। ਏਜੰਸੀ ਦੀ ਜਾਂਚ ਦਾ ਇੱਕ ਮੁੱਖ ਪਹਿਲੂ ਕਥਿਤ ਤੌਰ ‘ਤੇ ਜਾਅਲੀ ਰਿਪੋਰਟਾਂ ਤਿਆਰ ਕਰਨ ਲਈ ਕੀਤੇ ਗਏ ਕਥਿਤ ਭੁਗਤਾਨਾਂ ਅਤੇ ਫੰਡਾਂ ਦੇ ਸਰੋਤ ਦਾ ਪਤਾ ਲਗਾਉਣਾ ਹੈ। ਹਾਲਾਂਕਿ, ਜਾਂਚ ‘ਚ ਸਵਪਨ ਸ਼ਰਮਾ ਦੀ ਭੂਮਿਕਾ ਸੰਬੰਧੀ ਦੋਸ਼ਾਂ ਦੀ ਜਾਂਚ ਜਾਰੀ ਹੈ।

Read More: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਸਬੰਧੀ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ

ਵਿਦੇਸ਼

Scroll to Top