ਚੰਡੀਗੜ੍ਹ, 19 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੁਸਹਿਰੇ ਦੇ ਪਵਿੱਤਰ ਮੌਕੇ ਪੰਜਾਬ ਦੇ ਵਾਸੀਆਂ ਨੂੰ ਵਧਾਈ ਦਿੱਤੀ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ‘ਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਦਿਖਾਏ ਮਾਰਗ ਉੱਤੇ ਚੱਲਦਿਆਂ ਪੰਜਾਬੀਆਂ ‘ਚ ਸ਼ੁਰੂ ਤੋਂ ਹੀ ਬੁਰਾਈ ਦੇ ਵਿਰੁੱਧ ਚੰਗਿਆਈ ਦਾ ਪੱਖ ਲੈਣ ਦੀ ਵਿਲੱਖਣ ਸਮਰੱਥਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬੀ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਇਸ ਵਿਰਸੇ ‘ਚ ਮਿਲੀ ਸਮਰੱਥਾ ਨੂੰ ਅੱਗੇ ਵੀ ਕਾਇਮ ਰੱਖਣਗੇ। ਉਨ੍ਹਾਂ ਨਾਗਰਿਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਇਸ ਸਦੀਵੀ ਭਾਵਨਾ ਨੂੰ ਆਪਣੇ ਰੋਜ਼ਾਨਾ ਜੀਵਨ ‘ਚ ਅਪਣਾਉਣ, ਸੱਚ ਦੇ ਮਾਰਗ ‘ਤੇ ਚੱਲਣ ਅਤੇ ਦੂਜਿਆਂ ਦੀ ਭਲਾਈ ਲਈ ਸਮਰਪਿਤ ਮਾਨਸਿਕਤਾ ਰੱਖਣ। ਉਨ੍ਹਾਂ ਨੇ ਕਿਹਾ ਕਿ ਸਮਾਜ ਨੂੰ ਭਗਵਾਨ ਰਾਮ ਵੱਲੋਂ ਦਿਖਾਏ ਨੇਕ ਮਾਰਗ ਅਤੇ ਆਦਰਸ਼ਾਂ ਉੱਤੇ ਚੱਲਣਾ ਚਾਹੀਦਾ ਹੈ।
Read More: ਅਮਨ ਅਰੋੜਾ ਵੱਲੋਂ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ PM ਮੋਦੀ ਤੋਂ ਸਖ਼ਤ ਸਜ਼ਾ ਦੀ ਮੰਗ




