ਚੰਡੀਗੜ੍ਹ, 20 ਅਕਤੂਬਰ 2026: ਪੰਜਾਬ ਪੁਲਿਸ ਨੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 272ਵੇਂ ਦਿਨ ਸੂਬੇ ਭਰ ‘ਚ ਕਥਿਤ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਅਤੇ ਮੈਪ ਕੀਤੇ 569 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਪੁਲਿਸ ਮੁਤਾਬਕ ਟੀਮਾਂ ਨੇ 221 ਵਿਅਕਤੀਆਂ ਨੂੰ 15 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਕੁੱਲ ਗਿਣਤੀ 79,454 ਹੋ ਗਈ ਹੈ। ਇਸ ਤੋਂ ਇਲਾਵਾ 208 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਹੈ। ਪੁਲਿਸ ਮੁਤਾਬਕ ਇਸ ਮੁਹਿੰਮ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ‘ਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 597ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 226 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 14.4 ਕਿਲੋ ਹੈਰੋਇਨ, 1407 ਨਸ਼ੀਲੀਆਂ ਗੋਲੀਆਂ ਅਤੇ 4.06 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ ਹੀ, ਸਿਰਫ਼ 597 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 86,744 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ 27 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Read More: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮਾਸਟਰ ਕੇਡਰ ਯੂਨੀਅਨ ਨਾਲ ਉੱਚ ਪੱਧਰੀ ਬੈਠਕ




