Amit Shah Punjab Visit

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵਿਕਰਮਜੀਤ ਦੇ ਪਰਿਵਾਰ ਨਾਲ ਮੁਲਾਕਾਤ

ਗੁਰਦਸਪੁਰ, 20 ਅਕਤੂਬਰ 2026: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਿੰਡ ਮਾੜੀ ਪੰਨੂਆਂ ਵਿਖੇ ਵਿਕਰਮਜੀਤ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ ਹੈ। ਪਰਿਵਾਰ ਦੇ ਮੁਤਾਬਕ, ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਸੀਬੀਆਈ ਜਾਂਚ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ। ਵਿਕਰਮਜੀਤ ਸਿੰਘ ਨੇ ਆਪਣੇ ਇਲਾਕੇ ‘ਚ ਨਸ਼ਾ ਵੇਚਣ ਵਾਲਿਆਂ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ ਸੀ, ਜਿਸ ਤੋਂ ਬਾਅਦ 15 ਅਕਤੂਬਰ ਨੂੰ ਉਨ੍ਹਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।

ਅਮਿਤ ਸ਼ਾਹ ਦਾ ਕਾਫਲਾ ਦੁਪਹਿਰ 12:50 ਵਜੇ ਮਾੜੀ ਪੰਨੂਆਂ ਪਿੰਡ ਪਹੁੰਚਿਆ। ਉੱਥੋਂ ਉਹ ਸਿੱਧਾ ਵਿਕਰਮਜੀਤ ਸਿੰਘ ਦੇ ਘਰ ਗਿਆ ਅਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਸੁਰੱਖਿਆ ਕਾਰਨਾਂ ਕਰਕੇ ਪਿੰਡ ਦੇ ਅੰਦਰ ਲਗਭਗ ਤਿੰਨ ਕਿਲੋਮੀਟਰ ਦਾ ਇਲਾਕਾ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਸੀ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਲਈ ਲੁਧਿਆਣਾ ਜ਼ਿਲ੍ਹੇ ‘ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਹਲਵਾਰਾ ਏਅਰ ਫੋਰਸ ਸਟੇਸ਼ਨ ਤੋਂ ਸੁਧਾਰ ਬਾਜ਼ਾਰ ਅਤੇ ਲੁਧਿਆਣਾ ਤੱਕ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ। ਵੱਖ-ਵੱਖ ਸੜਕੀ ਜੰਕਸ਼ਨਾਂ ‘ਤੇ ਬੈਰੀਕੇਡਿੰਗ ਕਰਕੇ ਆਵਾਜਾਈ ਨੂੰ ਕੰਟਰੋਲ ਕੀਤਾ ਜਾ ਰਿਹਾ ਹੈ।

ਵਿਦੇਸ਼

Scroll to Top