ਪਰਵਿੰਦਰ ਸਿੰਘ ਝੋਟਾ

ਅਮਿਤ ਸ਼ਾਹ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਦਿੱਤਾ ਭਰੋਸਾ

ਮਾਨਸਾ , 20 ਅਕਤੂਬਰ 2026: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੌਰੇ ‘ਤੇ ਹਨ, ਕੇਂਦਰੀ ਮੰਤਰੀ ਵੱਖ-ਵੱਖ ਥਾਵਾਂ ‘ਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰ ਰਹੇ ਹਨ। ਇਸ ਦਰਮਿਆਨ ਅਮਿਤ ਸ਼ਾਹ ਸੰਗਰੂਰ ‘ਚ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲਣ ਤੋਂ ਬਾਅਦ ਮਾਨਸਾ ਪਹੁੰਚੇ ਹਨ। ਉਹ ਹੈਲੀਕਾਪਟਰ ਰਾਹੀਂ ਮਾਨਸਾ ਪਹੁੰਚੇ। ਇੱਥੇ ਕੇਂਦਰੀ ਮੰਤਰੀ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ। ਅਮਿਤ ਸ਼ਾਹ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ।

ਪਰਿਵਾਰ ਨਾਲ ਲਗਭਗ 20 ਮਿੰਟ ਤੱਕ ਚੱਲੀ ਇਸ ਗੱਲਬਾਤ ਦੌਰਾਨ, ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਬੁੱਧਵਾਰ ਦੁਪਹਿਰ 12 ਵਜੇ ਤੱਕ, ਸੀਬੀਆਈ ਟੀਮ ਪਰਵਿੰਦਰ ਝੋਟਾ ਦੇ ਘਰ ਪਹੁੰਚ ਜਾਵੇਗੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦੇਵੇਗੀ।

ਜਿਕਰਯੋਗ ਇਹ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਸੌਂਪ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਮੰਗਲਵਾਰ ਨੂੰ ਇੰਟਰਨੈੱਟ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ‘ਚ ਇਹ ਜਾਣਕਾਰੀ ਦਿੱਤੀ ਹੈ।

Read More: ਅਮਿਤ ਸ਼ਾਹ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਦਿੱਤਾ ਭਰੋਸਾ

 

 

ਵਿਦੇਸ਼

Scroll to Top