ਚੰਡੀਗੜ੍ਹ, 21 ਅਕਤੂਬਰ 2026: ਪੰਜਾਬ ਸਰਕਾਰ ਨੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਕਾਰਵਾਈ ਕਰਦਿਆਂ DSP ਸਬ-ਡਿਵੀਜ਼ਨ ਮਾਨਸਾ ਹਰਜਿੰਦਰ ਸਿੰਘ ਗਿੱਲ ਅਤੇ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਨੂੰ ਬਰਖਾਸਤ ਕਰ ਦਿੱਤਾ ਹੈ।
ਦੇਰ ਸ਼ਾਮ ਨੂੰ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਸੰਘਰਸ਼ ਕਮੇਟੀ ਅਤੇ ਪੰਜਾਬ ਸਰਕਾਰ ਦੁਆਰਾ ਬਣਾਈ ਗਈ ਕਮੇਟੀ ਵਿਚਕਾਰ ਇੱਕ ਬੈਠਕ ਹੋਈ, ਜੋ ਕਿ ਬੇਸਿੱਟਾ ਰਹੀ। ਪ੍ਰਸ਼ਾਸਨ ਦੀ ਨੁਮਾਇੰਦਗੀ ਕਰ ਰਹੀ ਅਪਨੀਤ ਰਿਆਤ ਨੇ ਕਿਹਾ ਕਿ ਐਕਸ਼ਨ ਕਮੇਟੀ ਦੁਆਰਾ ਕੀਤੀਆਂ ਰੱਖੀਆਂ ਮੰਗਾਂ ‘ਤੇ ਚਰਚਾ ਕੀਤੀ ਗਈ ਅਤੇ ਬਾਕੀ ਮੰਗਾਂ ਪੰਜਾਬ ਸਰਕਾਰ ਕੋਲ ਭੇਜ ਦਿੱਤੀਆਂ ਹਨ।




