ਚੰਡੀਗੜ੍ਹ, 23 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਪ੍ਰਸ਼ਨ ਕਾਲ ਦੌਰਾਨ ਹਲਕਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ‘ਆਪ’ ਵਿਧਾਇਕ ਸ. ਕੁਲਵੰਤ ਸਿੰਘ ਨੇ ਮੋਹਾਲੀ ‘ਚ ਰਿਜ਼ਰਵ ਰੇਟ ‘ਤੇ ਅਲਾਟ ਪ੍ਰਾਈਵੇਟ ਹਸਪਤਾਲਾਂ ‘ਚ ਆਰਥਿਕ ਤੌਰ ‘ਤੇ ਕਮਜ਼ੋਰ ਮਰੀਜ਼ਾਂ ਦੇ ਮੁਫ਼ਤ ਇਲਾਜ ਸੰਬੰਧੀ ਮੁੱਦਾ ਚੁੱਕਿਆ।
ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੋਹਾਲੀ ‘ਚ ਰਿਜ਼ਰਵ ਰੇਟ ‘ਤੇ ਪ੍ਰਾਈਵੇਟ ਹਸਪਤਾਲਾਂ ਅਲਾਟ ਹੋਏ, ਇਹ ਮਾਰਕੀਟ ਰੇਤ ‘ਤੇ ਅਲਾਟ ਨਹੀਂ ਹੋਏ। ਇਨ੍ਹਾਂ ਪ੍ਰਾਈਵੇਟ ਹਸਪਤਾਲਾਂ ਲਈ ਕੁਝ ਸ਼ਰਤਾਂ ਸਨ। ਇਨ੍ਹਾਂ ਸਬੰਧੀ ਇੱਕ ਅਲਾਟਮੈਂਟ ਪੱਤਰ ਵੀ ਜਾਰੀ ਕੀਤਾ ਗਿਆ। ਇਸ ਪੱਤਰ ‘ਚ ਪੀਲੇ ਕਾਰਡ ਵਾਲੇ, EWS ਜਾਂ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਦਾ ਮੁਫ਼ਤ ਇਲਾਜ ਕਰਨਾ ਸ਼ਾਮਲ ਹੈ, ਜਿਸ ‘ਚ 10 ਫੀਸਦੀ ਓ.ਪੀ.ਡੀ ਮੁਫ਼ਤ ਅਤੇ 5 ਫੀਸਦੀ ਇਨਡੋਰ ਮੁਫ਼ਤ ਹੋਵੇਗਾ। ਇਨ੍ਹਾਂ ਹਸਪਤਾਲਾਂ ਦੀ ਸਾਲ 2000 ਤੋਂ ਅਲਾਟਮੈਂਟ ਹੋਈ ਸੀ।
ਵਿਧਾਇਕ ਨੇ ਕਿਹਾ ਕਿ ਕਿਸੇ ਨੇ ਵੀ ਇਸ ਮੁੱਦੇ ‘ਤੇ ਧਿਆਨ ਨਹੀਂ ਦਿੱਤਾ ਅਤੇ ਨਾ ਹੀ ਸ਼ਰਤਾਂ ਲਾਗੂ ਕਰਵਾਉਣ ਲਈ ਕਦਮ ਚੁੱਕੇ। ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਸਵਾਲ ਕੀਤਾ ਕਿ ਪ੍ਰਾਈਵੇਟ ਹਸਪਤਾਲਾਂ ਤੋਂ ਇਹ ਲਾਗੂ ਕਰਵਾਉਣਗੇ ਅਤੇ ਕਿ ਉਨ੍ਹਾਂ ਤੋਂ ਪੁੱਛਿਆ ਜਾਵੇਗਾ ਕਿ ਅੱਜ ਤੱਕ ਕਿੰਨੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਗਿਆ ? ਜੇਕਰ ਇਲਾਜ ਨਹੀਂ ਹੋਏ ਤਾਂ ਕਿਉਂ ਨਹੀਂ ਕੀਤੇ ਗਏ ?
ਕੁਲਵੰਤ ਸਿੰਘ ਨੇ ਕਿਹਾ ਕਿ ਇਨ੍ਹਾਂ ਪ੍ਰਾਈਵੇਟ ਹਸਪਤਾਲਾਂ ਲਈ ਕਿਸੇ ਤਰ੍ਹਾਂ ਦੀ ਰੈਗੂਲੇਰਟੀ ਅਥਾਰਟੀ ਨਹੀਂ ਬਣਾਈ ਗਈ। ਉਨ੍ਹਾਂ ਪੁੱਛਿਆ ਕਿ ਪੰਜਾਬ ਸਰਕਾਰ ਇਨ੍ਹਾਂ ਪ੍ਰਾਈਵੇਟ ਹਸਪਤਾਲਾਂ ‘ਚ ਆਰਥਿਕ ਤੌਰ ‘ਤੇ ਕਮਜ਼ੋਰ ਮਰੀਜ਼ਾਂ ਦੇ ਮੁਫ਼ਤ ਇਲਾਜ ਲਈ ਕੀ ਕਦਮ ਚੁੱਕੇਗੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਈ ਵਾਰ ਭਾਰੀ ਬਿੱਲ ਨਾ ਭਰਨ ਕਰਕੇ ਪਰਿਵਾਰਾਂ ਨੂੰ ਮ੍ਰਿਤਕ ਦੇਹ ਵੀ ਨਹੀਂ ਚੁੱਕਣ ਦਿੰਦੇ। ਉਨ੍ਹਾਂ ਲੋਕਾਂ ਦੀ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਵੱਲੋਂ ਕੋਈ ਰੈਗੂਲੇਰਟੀ ਅਥਾਰਟੀ ਬਣਾਉਂਣ ਦਾ ਵਿਚਾਰ ਹੈ ਜਾਂ ਨਹੀਂ ?
ਵਿਧਾਇਕ ਕੁਲਵੰਤ ਸਿੰਘ ਦੇ ਸਵਾਲ ‘ਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਭਰੋਸਾ ਦਿੱਤਾ ਕਿ ਵਿਧਾਇਕ ਵੱਲੋਂ ਸਾਂਝੀ ਕੀਤੀ ਜਾਣਕਾਰੀ ‘ਤੇ ਛੇਤੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਕੋਲ ਰੈਗੂਲੇਰਟੀ ਬਾਡੀਆਂ ਹਨ, ਜੋ ਸਮੇਂ-ਸਮੇਂ ‘ਤੇ ਆਉਣ ਵਾਲੀਆਂ ਸਮੱਸਿਆਵਾਂ ਨੂੰ ਰੈਗੂਲੇਟ ਕੀਤਾ ਜਾ ਰਿਹਾ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਸੂਬਾ ਅਤੇ ਸਿਵਲ ਸਰਜਨ ਪੱਧਰ ਕਮੇਟੀਆਂ ਬਣੀਆਂ ਹੋਈਆਂ ਹਨ ਜੋ ਸਬੰਧਿਤ ਸਮੱਸਿਆਵਾਂ ਦਾ ਹੱਲ ਕਰਦੀਆਂ ਹਨ।
Read More: ਵਿਧਾਇਕ ਕੁਲਵੰਤ ਸਿੰਘ ਵੱਲੋਂ ਤੰਗੋਰੀ ਵਿਖੇ ਮੋਹਾਲੀ ਹਲਕੇ ਦੇ 10ਵੇਂ ਮੁਹੱਲਾ ਕਲੀਨਿਕ ਦਾ ਉਦਘਾਟਨ




