ਪੰਜਾਬ/ਦਿੱਲੀ, 23 ਅਕਤੂਬਰ 2026: ਭਾਜਪਾ ਦੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕਰਕੇ ਅੰਮ੍ਰਿਤਸਰ ‘ਚ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਹਾਰਟੀਕਲਚਰ ਰੀਸਰਚ ਐਂਡ ਐਜੂਕੇਸ਼ਨ ਦੀ ਉਸਾਰੀ ਨੂੰ ਜੰਗੀ ਪੱਧਰ ‘ਤੇ ਪੂਰਾ ਕਰਵਾਉਣ ਦੀ ਜ਼ੋਰਦਾਰ ਮੰਗ ਉਠਾਈ ਹੈ।
ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੇ ਉੱਜਵਲ ਭਵਿੱਖ ਅਤੇ ਸੂਬੇ ‘ਚ ਬਾਗਬਾਨੀ ਕ੍ਰਾਂਤੀ ਨੂੰ ਨਵੀਂ ਗਤੀ ਦੇਣ ਲਈ ਇਹ ਮਹੱਤਵਪੂਰਨ ਸੰਸਥਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾੜੀ ਗੱਲ ਹੈ ਕਿ ਪੰਜਾਬ ਸਰਕਾਰ ਦੀ ਉਦਾਸੀਨਤਾ ਕਾਰਨ ਇੰਨਾ ਵੱਡਾ ਪ੍ਰੋਜੈਕਟ ਅੱਜ ਵੀ ਅਧੂਰਾ ਪਿਆ ਹੈ।
ਤਰੁਣ ਚੁੱਘ ਨੇ ਕੇਂਦਰੀ ਮੰਤਰੀ ਨੂੰ ਬੇਨਤੀ ਕੀਤੀ ਕਿ ਪੰਜਾਬ ਸਰਕਾਰ ਨੂੰ ਸਖ਼ਤ ਨਿਰਦੇਸ਼ ਦਿੱਤੇ ਜਾਣ ਅਤੇ ਉਸਾਰੀ ‘ਚ ਆ ਰਹੀਆਂ ਸਾਰੀਆਂ ਰੁਕਾਵਟਾਂ ਨੂੰ ਤੁਰੰਤ ਦੂਰ ਕੀਤਾ ਜਾਵੇ। ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਹ ਸੰਸਥਾਨ ਜਲਦੀ ਤੋਂ ਜਲਦੀ ਤਿਆਰ ਹੋਣਾ ਚਾਹੀਦਾ ਹੈ।
Read More: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੋਹਾਲੀ ਪਹੁੰਚੀ




