ਫਰਾਂਸ, 23 ਅਕਤੂਬਰ 2026: Paris Firing: ਫਰਾਂਸ ਦੀ ਰਾਜਧਾਨੀ ਪੈਰਿਸ ਦੇ ਪੱਛਮੀ ਹਿੱਸੇ ‘ਚ ਸ਼ੁੱਕਰਵਾਰ ਨੂੰ ਗੋਲੀਬਾਰੀ ਦੀ ਇੱਕ ਘਟਨਾ ਵਾਪਰੀ। ਟ੍ਰੈਪਸ ਦੇ ਯਵੇਲਿਨਜ਼ ਜ਼ਿਲ੍ਹੇ ‘ਚ ਇੱਕ ਵਿਅਕਤੀ ਨੇ ਇੱਕ ਕਾਰ ਤੋਂ ਗੋਲੀਬਾਰੀ ਕੀਤੀ, ਜਿਸ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਘੱਟੋ-ਘੱਟ ਚਾਰ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ‘ਚ ਇੱਕ 12 ਸਾਲ ਦੀ ਬੱਚੀ ਵੀ ਸ਼ਾਮਲ ਹੈ। ਘਟਨਾ ਤੋਂ ਬਾਅਦ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ ਅਤੇ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਧਿਕਾਰੀਆਂ ਨੇ ਅਜੇ ਤੱਕ ਗੋਲੀਬਾਰੀ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਹੈ।
ਟ੍ਰੈਪਸ ਸ਼ਹਿਰ ਦੇ ਮੇਅਰ ਅਲੀ ਦੇ ਅਨੁਸਾਰ, ਹਮਲਾਵਰ ਨੇ ਆਪਣੀ ਕਾਰ ਤੋਂ ਗੋਲੀਬਾਰੀ ਕੀਤੀ। ਸ਼ੁਰੂਆਤੀ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਉਸਨੇ ਕਿਸੇ ਇੱਕ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ ਰਾਹਗੀਰਾਂ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਮੇਅਰ ਨੇ ਚਿੰਤਾ ਪ੍ਰਗਟ ਕੀਤੀ ਕਿ ਹਮਲਾਵਰ ਦਾ ਇਰਾਦਾ ਵੱਡੇ ਪੱਧਰ ‘ਤੇ ਜਾਨੀ ਨੁਕਸਾਨ ਪਹੁੰਚਾਉਣ ਦਾ ਹੋ ਸਕਦਾ ਹੈ। ਗੋਲੀਬਾਰੀ ਨੇ ਇਲਾਕੇ ‘ਚ ਦਹਿਸ਼ਤ ਫੈਲਾ ਦਿੱਤੀ। ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਘੱਟੋ-ਘੱਟ ਚਾਰ ਹੋਰ ਜ਼ਖਮੀ ਹੋ ਗਏ।
Read More: ਤਿੱਬਤ ‘ਚ ਭੂਚਾਲ ਕਾਰਨ 16 ਮੌ.ਤਾਂ, 12 ਹਜ਼ਾਰ ਨਾਗਰਿਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ



