ਚੰਡੀਗੜ੍ਹ , 24 ਅਕਤੂਬਰ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨਾਲ ਬੈਠਕ ਤੋਂ ਬਾਅਦ ਪਨਬੱਸ, ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੁੇ ਹੜਤਾਲ ਖ਼ਤਮ ਕਰ ਦਿੱਤੀ ਹੈ।
ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਦੇ ਦਾਅਵੇ ਦੇ ਉਲਟ ਕਿ ਹੜਤਾਲ ਖਤਮ ਹੋ ਗਈ ਹੈ, ਕਰਮਚਾਰੀ ਲਿਖਤੀ ਆਦੇਸ਼ ਪ੍ਰਾਪਤ ਹੋਣ ਤੱਕ ਅੰਦੋਲਨ ਜਾਰੀ ਰੱਖਣ ‘ਤੇ ਅੜੇ ਹੋਏ ਹਨ, ਜਿਸ ਕਾਰਨ ਸਥਿਤੀ ਅਜੇ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੋਈ ਹੈ।
ਜਿਕਰਯੋਗ ਹੈ ਕਿ ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਕਰਮਚਾਰੀਆਂ ਨੇ ਸ਼ੁੱਕਰਵਾਰ (23 ਅਕਤੂਬਰ, 2026) ਨੂੰ ਮੋਹਾਲੀ ਦੇ ਵੇਰਕਾ ਪਲਾਂਟ ਨੇੜੇ ਆਪਣਾ ਚੱਲ ਰਿਹਾ ਵਿਰੋਧ ਪ੍ਰਦਰਸ਼ਨ ਖਤਮ ਕਰ ਦਿੱਤਾ ਸੀ।




