ਪਰਵਿੰਦਰ ਝੋਟਾ

ਸਰਕਾਰ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਦੀਆਂ ਜਾਇਜ਼ ਮੰਗਾਂ ਮੰਨੀਆਂ, ਪੋਸਟਮਾਰਟਮ ਪਰਿਵਾਰ ਦੀ ਇੱਛਾ ‘ਤੇ ਨਿਰਭਰ: CM ਭਗਵੰਤ ਮਾਨ

ਪਟਿਆਲਾ, 26 ਅਕਤੂਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪਟਿਆਲਾ ‘ਚ ਇੱਕ ਸਮਾਗਮ ਦੌਰਾਨ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਸਬੰਧੀ ਇੱਕ ਮਹੱਤਵਪੂਰਨ ਬਿਆਨ ਦਿੱਤਾ। ਮੁੱਖ ਮੰਤਰੀ ਕਹਿਣਾ ਹੈ ਕਿ ਸੂਬਾ ਸਰਕਾਰ ਨੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕਰ ਲਿਆ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਹੈ ਅਤੇ ਹੁਣ ਲਾਸ਼ ਦਾ ਪੋਸਟਮਾਰਟਮ ਪੂਰੀ ਤਰ੍ਹਾਂ ਪੀੜਤ ਪਰਿਵਾਰ ਦੀ ਇੱਛਾ ‘ਤੇ ਨਿਰਭਰ ਕਰਦਾ ਹੈ। ਪਟਿਆਲਾ ‘ਚ ਇੱਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਸ ਸੰਵੇਦਨਸ਼ੀਲ ਮੁੱਦੇ ‘ਤੇ ਸਰਕਾਰ ਦੇ ਰੁਖ਼ ਨੂੰ ਸਪੱਸ਼ਟ ਕੀਤਾ।

ਮੁੱਖ ਮੰਤਰੀ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਸੂਬੇ ਦੇ ਹਿੱਤਾਂ ਨਾਲ ਧੋਖਾ ਕਰਨ ਅਤੇ ਛੇੜਛਾੜ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਕਈ ਵਾਰ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਤੇ ਸੂਬੇ ਦੇ ਅਧਿਕਾਰਾਂ ਨੂੰ ਹੜੱਪਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ, ਅਤੇ ਕਈ ਵਾਰ ਅੰਤਰਰਾਜੀ ਜਲ ਪ੍ਰਬੰਧਨ ਬੋਰਡਾਂ ‘ਚ ਸੂਬੇ ਦੀ ਪ੍ਰਤੀਨਿਧਤਾ ਅਤੇ ਹਿੱਸੇਦਾਰੀ ਨੂੰ ਘਟਾਉਣ ਦੀਆਂ ਸਾਜ਼ਿਸ਼ਾਂ ਰਚੀਆਂ ਜਾਂਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਜਾਇਜ਼ ਵਿਕਾਸ ਫੰਡਾਂ ਨੂੰ ਰੋਕ ਕੇ ਸੂਬੇ ਦੀ ਤਰੱਕੀ ‘ਚ ਰੁਕਾਵਟ ਪਾ ਰਹੀ ਹੈ। ਇਨ੍ਹਾਂ ਸਾਰੀਆਂ ਰੁਕਾਵਟਾਂ ਦੇ ਬਾਵਜੂਦ, ਸੂਬਾ ਸਰਕਾਰ ਸੂਬੇ ਨੂੰ ਦੁਬਾਰਾ ਖੁਸ਼ਹਾਲ, ਆਰਥਿਕ ਤੌਰ ‘ਤੇ ਮਜ਼ਬੂਤ ​​ਅਤੇ ਅਮੀਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Read More: ਪਰਵਿੰਦਰ ਝੋਟਾ ਮਾਮਲੇ ‘ਚ ਮਾਨਸਾ ਦੇ ਮੈਡੀਕਲ ਸਟੋਰ ‘ਤੇ CBI ਦੀ ਛਾਪੇਮਾਰੀ

ਵਿਦੇਸ਼

Scroll to Top