ਪੰਜਾਬ/ਦਿੱਲੀ, 29 ਅਕਤੂਬਰ 2026: 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ‘ਚ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ‘ਚ ਕੱਲ੍ਹ ਇੱਕ ਉੱਚ ਪੱਧਰੀ ਬੈਠਕ ਬੁਲਾਈ ਗਈ ਹੈ, ਜਿਸ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ।
ਇਸ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਲਈ ਰੋਡਮੈਪ ਤਿਆਰ ਕਰਨ ਦੀ ਚਰਚਾ ਹੈ। ਇਸਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਵੱਲੋਂ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਦੀਆਂ ਰਿਪੋਰਟਾਂ ਹਨ। ਚਰਚਾ ਹੈ ਕਿ ‘ਆਪ’ ਪਾਰਟੀ 15 ਨਵੰਬਰ ਤੋਂ ਪਹਿਲਾਂ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ।
ਚਰਚਾਵਾਂ ਹਨ ਕਿ ਦਿੱਲੀ ‘ਚ ਬੈਠਕ ਦੂਰਾਂ ਸੰਭਾਵੀ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਵੱਲੋਂ ਕੀਤੇ ਗਏ ਸਰਵੇਖਣ ਤੋਂ ਸਾਹਮਣੇ ਆਉਣ ਵਾਲੇ ਨਾਵਾਂ ‘ਤੇ ਵਿਚਾਰ ਕੀਤਾ ਜਾਵੇਗਾ।
ਪੰਜਾਬ ‘ਚ ਅਗਲੀਆਂ ਵਿਧਾਨ ਸਭਾ ਚੋਣਾਂ 2027 ‘ਚ ਹੋਣੀਆਂ ਹਨ। ਚੋਣਾਂ ਦੀਆਂ ਤਿਆਰੀਆਂ ਦੇ ਵਿਚਕਾਰ, ਰਾਜਨੀਤਿਕ ਪਾਰਟੀਆਂ ਦੀਆਂ ਸੰਗਠਨਾਤਮਕ ਗਤੀਵਿਧੀਆਂ, ਉਮੀਦਵਾਰਾਂ ਦੀ ਚੋਣ ਅਤੇ ਅੰਦਰੂਨੀ ਪਾਰਟੀ ਅਨੁਸ਼ਾਸਨ ਨਾਲ ਸਬੰਧਤ ਫੈਸਲਿਆਂ ‘ਤੇ ਚਰਚਾ ਚੱਲ ਰਹੀ ਹੈ। ਚੋਣ ਆਚਾਰ ਸੰਹਿਤਾ ਲਾਗੂ ਕਰਨ ਅਤੇ ਪੋਲਿੰਗ ਤਾਰੀਖਾਂ ਬਾਰੇ ਵੀ ਚਰਚਾ ਚੱਲ ਰਹੀ ਹੈ।
Read More: ਲੁਧਿਆਣਾ ‘ਚ ਕਾਂਗਰਸੀ ਆਗੂ ਜਗਜੋਤ ਸਿੰਘ ‘ਤੇ ਜਾਨਲੇਵਾ ਹ.ਮ.ਲਾ




