ਪੰਜਾਬ 'ਚ ਨੌਕਰੀਆਂ

ਪੰਜਾਬ ‘ਚ ਹੀ ਨੌਕਰੀਆਂ ਮਿਲਣ ਨਾਲ ਹੁਣ ਨੌਜਵਾਨਾਂ ‘ਚ ਵਿਦੇਸ਼ ਜਾਣ ਦਾ ਰੁਝਾਨ ਘਟਿਆ: CM ਭਗਵੰਤ ਮਾਨ

ਜਗਰਾਉਂ, 30 ਅਕਤੂਬਰ, 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੈ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਅੰਦਰ ਰੁਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ, ਨੌਜਵਾਨਾਂ ‘ਚ ਵਿਦੇਸ਼ ਜਾਣ ਦਾ ਰੁਝਾਨ ਘਟਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ 70,000 ਸਰਕਾਰੀ ਨੌਕਰੀਆਂ ਪੈਦਾ ਕਰਨ, ਸਰਕਾਰੀ ਸਕੂਲਾਂ ‘ਚ ਸੁਧਾਰ, ਜਿਸਦੇ ਨਤੀਜੇ ਵਜੋਂ ਇਸ ਸਾਲ 882 ਵਿਦਿਆਰਥੀ NEET ਪਾਸ ਕਰ ਰਹੇ ਹਨ ਅਤੇ ਪਿੰਡ ਦੇ ਵਿਕਾਸ ਲਈ ਕਰੋੜਾਂ ਰੁਪਏ ਜਾਰੀ ਕਰਨ ਨੂੰ ਪੰਜਾਬ ਦੇ ਬਦਲਦੇ ਦ੍ਰਿਸ਼ ਦੇ ਸਬੂਤ ਵਜੋਂ ਦਰਸਾਇਆ।

ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਵਿਧਾਨ ਸਭਾ ਹਲਕੇ ਦੇ ਪਿੰਡ ਕਮਾਲਪੁਰਾ ‘ਚ ਕਰਵਾਏ “ਲੋਕ ਮਿਲਣੀ” ਪ੍ਰੋਗਰਾਮ ਦੌਰਾਨ, ਮੁੱਖ ਮੰਤਰੀ ਨੇ ਪਿੰਡ ਦੇ ਸਰਪੰਚ ਨੂੰ ਸਰਵਪੱਖੀ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦਾ ਚੈੱਕ ਸੌਂਪਿਆ। ਉਨ੍ਹਾਂ ਕਿਸਾਨਾਂ ਅਤੇ ਔਰਤਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਾਂਗਰਸ ਅਤੇ ਅਕਾਲੀ ਆਗੂਆਂ ਦੀ ਤਿੱਖੀ ਆਲੋਚਨਾ ਕੀਤੀ ਜੋ ਪੰਜਾਬ ਦੀ ਤਰੱਕੀ ਲਈ ਕੰਮ ਕਰਨ ਦੀ ਬਜਾਏ ਸੱਤਾ ਲਈ ਆਪਸ ‘ਚ ਲੜ ਰਹੇ ਹਨ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਚਾਰਜਸ਼ੀਟ ਦਾਇਰ ਕਰਨ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਹੁਣ ਮਜੀਠੀਆ ਲਈ ਜਵਾਬਦੇਹੀ ਤੋਂ ਬਚਣਾ ਮੁਸ਼ਕਲ ਹੋ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਵਾਂ-ਧੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੈਂਕ ਖਾਤੇ ਅਤੇ ਏਟੀਐਮ ਤਿਆਰ ਰੱਖਣ, ਕਿਉਂਕਿ ਮਾਣ ਭੱਤਾ ਛੇਤੀ ਹੀ ਉਨ੍ਹਾਂ ਦੇ ਖਾਤਿਆਂ ‘ਚ ਜਮ੍ਹਾਂ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਵਿਰੋਧੀ ਪਾਰਟੀਆਂ ਅਹੁਦਿਆਂ ਅਤੇ ਸੱਤਾ ਲਈ ਲੜ ਰਹੀਆਂ ਹਨ, ਉਨ੍ਹਾਂ ਦੀ ਸਰਕਾਰ ਦਾ ਇੱਕੋ ਇੱਕ ਟੀਚਾ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਰਨੈਲਾਂ ਅਤੇ ਖਿਡਾਰੀਆਂ ਦੀ ਧਰਤੀ ਵਜੋਂ ਪਹਿਚਾਣੇ ਜਾਂਦੇ ਪੰਜਾਬ ਨੂੰ ਨਸ਼ਿਆਂ ਨਾਲ ਜੋੜ ਕੇ ਬਦਨਾਮ ਕਰਦੇ ਹਨ, ਉਨ੍ਹਾਂ ਨੂੰ ਆਪਣੇ ਅਪਰਾਧਾਂ ਦਾ ਜਵਾਬ ਦੇਣਾ ਪਵੇਗਾ।” ਉਨ੍ਹਾਂ ਕਿਹਾ ਕਿ ਮੁੱਖ ਮਾਸਟਰਮਾਈਂਡ ਵਿਰੁੱਧ 40,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਉਨ੍ਹਾਂ ਅਨੁਸਾਰ, ਇਸ ‘ਚ ਸ਼ਾਮਲ ਵਿਅਕਤੀ ਨੇ ਆਪਣੇ ਸੱਤਾ ਕਾਲ ਦੌਰਾਨ ਸਰਕਾਰੀ ਵਾਹਨਾਂ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਸੁਵਿਧਾ ਦਿੱਤੀ। ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਇਹ ਲੋਕ, ਜੋ ਸੂਬੇ ਦੇ ਸਰੋਤਾਂ ਨੂੰ ਲੁੱਟ ਰਹੇ ਹਨ ਅਤੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਭੂਗੋਲ ਅਤੇ ਭਾਸ਼ਾ ਪ੍ਰਤੀ ਉਨ੍ਹਾਂ ਦੀ ਸਮਝ ‘ਤੇ ਸਵਾਲ ਉਠਾਏ। ਉਨ੍ਹਾਂ ਕਿਹਾ, “ਇਹ ਆਗੂ, ਜੋ ਸੂਬੇ ਦੀ ਭਾਸ਼ਾ ਅਤੇ ਜ਼ਮੀਨੀ ਹਕੀਕਤਾਂ ਤੋਂ ਬਹੁਤ ਦੂਰ ਹਨ, ਕਦੇ ਵੀ ਲੋਕਾਂ ਦੀ ਆਵਾਜ਼ ਨਹੀਂ ਬਣ ਸਕਦੇ।”

ਕਾਂਗਰਸ ‘ਤੇ ਤਿੱਖਾ ਹਮਲਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਨੂੰ ਹਾਸ਼ੀਏ ‘ਤੇ ਧੱਕ ਦਿੱਤਾ ਗਿਆ ਹੈ ਕਿਉਂਕਿ ਇਸਦੇ ਆਗੂ ਲੋਕਾਂ ਦੀ ਸੇਵਾ ਕਰਨ ਨਾਲੋਂ ਮੁੱਖ ਮੰਤਰੀ ਦਾ ਅਹੁਦਾ ਹਾਸਲ ਕਰਨ ‘ਚ ਵਧੇਰੇ ਦਿਲਚਸਪੀ ਰੱਖਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਆਗੂਆਂ ਦਾ ਸਾਂਝਾ ਟੀਚਾ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣਾ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਨੇ ਲੋਕ ਭਲਾਈ ਨੂੰ ਤਰਜੀਹ ਦਿੱਤੀ ਹੈ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦਾ ਹਵਾਲਾ ਦਿੰਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਦੀ ਸਰਕਾਰ ਨੂੰ ਇਸ ਲਈ ਰੱਦ ਕਰ ਦਿੱਤਾ ਕਿਉਂਕਿ ਇਹ ਆਮ ਆਦਮੀ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਤੋਂ ਪੂਰੀ ਤਰ੍ਹਾਂ ਅਣਜਾਣ ਰਹੀ। ਉਨ੍ਹਾਂ ਕਿਹਾ ਕਿ ਸੱਤਾ ਦੀ ਵਰਤੋਂ ਦੌਲਤ ਇਕੱਠੀ ਕਰਨ ਜਾਂ ਪ੍ਰਭਾਵ ਬਣਾਈ ਰੱਖਣ ਲਈ ਨਹੀਂ, ਸਗੋਂ ਜਨਤਕ ਸੇਵਾ ਲਈ ਕੀਤੀ ਜਾਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ 70,000 ਤੋਂ ਵੱਧ ਸਰਕਾਰੀ ਨੌਕਰੀਆਂ ਸਿਰਫ਼ ਯੋਗਤਾ ਦੇ ਆਧਾਰ ‘ਤੇ, ਪੂਰੀ ਪਾਰਦਰਸ਼ਤਾ ਨਾਲ, ਬਿਨਾਂ ਕਿਸੇ ਸਿਫਾਰਸ਼ ਜਾਂ ਰਿਸ਼ਵਤ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਨੌਕਰੀ ਦੇ ਮੌਕੇ ਮਿਲ ਰਹੇ ਹਨ, ਬਿਨਾਂ ਕੋਈ ਪੈਸਾ ਦਿੱਤੇ ਜਾਂ ਕਿਸੇ ਸਿਫਾਰਸ਼ ਦੀ ਲੋੜ ਨਹੀਂ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਇੱਕ ਅਜਿਹਾ ਮਾਹੌਲ ਬਣਾ ਰਹੀ ਹੈ ਜਿੱਥੇ ਨੌਜਵਾਨ ਰੋਜ਼ੀ-ਰੋਟੀ ਦੀ ਭਾਲ ‘ਚ ਹਿਜਰਤ ਕਰਨ ਦੀ ਬਜਾਏ ਪੰਜਾਬ ‘ਚ ਆਪਣਾ ਭਵਿੱਖ ਬਣਾ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਦੇ ਨਤੀਜਿਆਂ ਵਿੱਚ, ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ NEET ਪ੍ਰੀਖਿਆ ਪਾਸ ਕੀਤੀ, ਜਦੋਂ ਕਿ 2021 ‘ਚ ਇਹ ਗਿਣਤੀ ਸਿਰਫ਼ 80 ਸੀ। ਉਨ੍ਹਾਂ ਕਿਹਾ, “ਦੇਸ਼ ਭਰ ਵਿੱਚ ਹਰ ਸਾਲ 30 ਲੱਖ ਤੋਂ ਵੱਧ ਵਿਦਿਆਰਥੀ NEET ਪ੍ਰੀਖਿਆ ਦਿੰਦੇ ਹਨ। ਸਾਡੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਦੀ ਸਫਲਤਾ ਸਰਕਾਰੀ ਸਿੱਖਿਆ ਦੇ ਮਿਆਰ ‘ਚ ਸੁਧਾਰ ਨੂੰ ਦਰਸਾਉਂਦੀ ਹੈ। ਅਸੀਂ ਚਾਹੁੰਦੇ ਹਾਂ ਕਿ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਡਾਕਟਰ ਅਤੇ ਹੋਰ ਪੇਸ਼ੇਵਰ ਬਣਨ ਦੇ ਉਹੀ ਮੌਕੇ ਮਿਲਣ ਜੋ ਮਹਿੰਗੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲਦੀ ਹੈ, ਅਤੇ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲਦੀ ਹੈ, ਜਿਸ ਨਾਲ ਰਾਤ ਨੂੰ ਆਪਣੇ ਖੇਤਾਂ ਨੂੰ ਸਿੰਚਾਈ ਕਰਨ ਦੀਆਂ ਮੁਸ਼ਕਿਲਾਂ ਖਤਮ ਹੋ ਗਈਆਂ ਹਨ।

ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਬੰਦ ਕਰਨ ਨਾਲ ਲੋਕਾਂ ਨੂੰ ਪ੍ਰਤੀ ਦਿਨ ਲਗਭਗ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਟੈਕਸਾਂ ਰਾਹੀਂ ਇਕੱਠਾ ਕੀਤਾ ਗਿਆ ਹਰ ਰੁਪਿਆ ਜਨਤਾ ਦਾ ਹੈ। ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਇਸ ਪੈਸੇ ਨੂੰ ਇਮਾਨਦਾਰੀ ਨਾਲ ਲੋਕਾਂ ਦੀ ਭਲਾਈ ਲਈ ਵਰਤੀਏ। ਲੋਕਾਂ ਦਾ ਪੈਸਾ ਬਿਹਤਰ ਸਕੂਲਾਂ, ਹਸਪਤਾਲਾਂ, ਸੜਕਾਂ, ਬਿਜਲੀ ਅਤੇ ਵਿਕਾਸ ਪ੍ਰੋਜੈਕਟਾਂ ਰਾਹੀਂ ਉਨ੍ਹਾਂ ਨੂੰ ਵਾਪਸ ਕਰਨਾ ਚਾਹੀਦਾ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ, ਅਤੇ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਪੇਂਡੂ ਭਾਈਚਾਰਿਆਂ ਨੂੰ ਲੋੜੀਂਦੇ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਤੱਕ ਪਹੁੰਚ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵਿੱਚ ਸ਼ਾਮਲ ਕਰਨ ਅਤੇ ਉਨ੍ਹਾਂ ਨੂੰ ਇੱਕ ਉੱਜਵਲ ਭਵਿੱਖ ਵੱਲ ਲਿਜਾਣ ਲਈ ਪੰਜਾਬ ਭਰ ਵਿੱਚ 3,100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ “ਮੁੱਖ ਮੰਤਰੀ ਸਿਹਤ ਯੋਜਨਾ” ਸ਼ੁਰੂ ਕੀਤੀ ਹੈ, ਜੋ ਪ੍ਰਤੀ ਪਰਿਵਾਰ ₹10 ਲੱਖ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕਰਦੀ ਹੈ, ਤਾਂ ਜੋ ਇਲਾਜ ਦੇ ਵਿੱਤੀ ਬੋਝ ਨੂੰ ਘਟਾਇਆ ਜਾ ਸਕੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਮਾਵਾਂ ਧੀਆਂ ਸਤਿਕਾਰ ਯੋਜਨਾ” ਤਹਿਤ 18 ਸਾਲ ਅਤੇ ਇਸ ਤੋਂ ਵੱਧ ਉਮਰ ਦੀ ਹਰ ਯੋਗ ਔਰਤ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਯੋਜਨਾ ਤਹਿਤ, ਪੰਜਾਬ ਦੀ ਹਰ ਔਰਤ ਨੂੰ ₹1,000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ ₹1,500 ਪ੍ਰਤੀ ਮਹੀਨਾ ਪ੍ਰਾਪਤ ਹੋਣਗੇ। ਉਨ੍ਹਾਂ ਕਿਹਾ ਕਿ ਇਹ ਰਕਮ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ ਤਬਦੀਲ ਕੀਤੀ ਜਾਵੇਗੀ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਯੋਗ ਹੋਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਚ 97 ਫੀਸਦੀ ਔਰਤਾਂ ਨੂੰ ਇਸ ਯੋਜਨਾ ਤੋਂ ਲਾਭ ਹੋਣ ਦੀ ਉਮੀਦ ਹੈ, ਅਤੇ ਇਸਨੂੰ ਲਾਗੂ ਕਰਨ ਲਈ ਰਾਜ ਦੇ ਬਜਟ ‘ਚ 9,300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੈਂਕ ਖਾਤਿਆਂ ਨੂੰ ਸਰਗਰਮ ਰੱਖਣ ਅਤੇ ਲੋੜੀਂਦੇ ਦਸਤਾਵੇਜ਼ ਤਿਆਰ ਰੱਖਣ ਤਾਂ ਜੋ ਉਹ ਬਿਨਾਂ ਕਿਸੇ ਮੁਸ਼ਕਲ ਦੇ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਣ।

ਸਿੰਚਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਸਰਕਾਰ ਦੇ ਯਤਨਾਂ ਨੂੰ ਉਜਾਗਰ ਕਰਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ 1,587 ਪਿੰਡਾਂ ਵਿੱਚ ਖੇਤਾਂ ਤੱਕ ਪਹੁੰਚਾਇਆ ਗਿਆ ਹੈ ਜਿੱਥੇ ਪਹਿਲਾਂ ਨਹਿਰੀ ਪਾਣੀ ਦੀ ਪਹੁੰਚ ਨਹੀਂ ਸੀ। ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਨਹਿਰੀ ਸਿੰਚਾਈ ਨੂੰ ਵਧਾਉਣ ਅਤੇ ਕਿਸਾਨਾਂ ਲਈ ਪਾਣੀ ਦੀ ਉਪਲਬਧਤਾ ਵਧਾਉਣ ਲਈ 7,200 ਕਰੋੜ ਰੁਪਏ ਖਰਚ ਕੀਤੇ ਹਨ। ਨਹਿਰੀ ਪਾਣੀ ਪਹਿਲਾਂ ਸਿਰਫ਼ 20.89 ਲੱਖ ਏਕੜ ਤੱਕ ਪਹੁੰਚਦਾ ਸੀ, ਜੋ ਹੁਣ 2022 ਵਿੱਚ ਵੱਧ ਕੇ 60.30 ਲੱਖ ਏਕੜ ਹੋ ਗਿਆ ਹੈ।”

ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੰਪਰਕ ਨੂੰ ਬਿਹਤਰ ਬਣਾਉਣ ਲਈ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।

Read More: ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿਦੇਸ਼

Scroll to Top