ਪੰਜਾਬ, 30 ਅਕਤੂਬਰ 2026: ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰਾਂ ਲਈ ‘ਐਕਸ’ ਸ਼੍ਰੇਣੀ ਦੀ ਸੁਰੱਖਿਆ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਅੱਜ ਸੀਆਰਪੀਐਫ ਦੀ ਇੱਕ ਟੀਮ ਮਾਨਸਾ ਪਹੁੰਚੀ। ਇਸ ਸੁਰੱਖਿਆ ਨੂੰ ਅਮਿਤ ਸ਼ਾਹ ਦੀ ਫੇਰੀ ਨਾਲ ਜੋੜਿਆ ਜਾ ਰਿਹਾ ਹੈ।
ਦਰਅਸਲ, ਕੁਝ ਦਿਨ ਪਹਿਲਾਂ ਹੀ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਮ੍ਰਿਤਕ ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਉਨ੍ਹਾਂ ਨੂੰ ਨਿਆਂ ਅਤੇ ਸੁਰੱਖਿਆ ਦਾ ਭਰੋਸਾ ਦਿੱਤਾ ਸੀ। ਅਮਿਤ ਸ਼ਾਹ ਦੀ ਫੇਰੀ ਤੋਂ ਤੁਰੰਤ ਬਾਅਦ, ਸੀਬੀਆਈ ਨੇ ਜਾਂਚ ਸ਼ੁਰੂ ਕੀਤੀ ਅਤੇ ਹੁਣ ਕੇਂਦਰ ਸਰਕਾਰ ਨੇ ਦੋਵਾਂ ਪਰਿਵਾਰਾਂ ਨੂੰ ਸੁਰੱਖਿਆ ਵੀ ਪ੍ਰਦਾਨ ਕੀਤੀ ਹੈ। ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੀ ਮਾਨਸਾ ‘ਚ ਮੈਡੀਕਲ ਸਟੋਰ ਦੇ ਮਾਲਕ ਨੇ ਦਿਨ-ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।
Read More: ਪਰਵਿੰਦਰ ਝੋਟਾ ਮਾਮਲੇ ‘ਚ ਮਾਨਸਾ ਦੇ ਮੈਡੀਕਲ ਸਟੋਰ ‘ਤੇ CBI ਦੀ ਛਾਪੇਮਾਰੀ




