AAP MLA join the BJP

ਕੁੰਵਰ ਵਿਜੇ ਪ੍ਰਤਾਪ ਤੇ ਚੇਤਨ ਜੌੜਮਾਜਰਾ ਸਮੇਤ 3 ‘ਆਪ’ ਵਿਧਾਇਕਾਂ ਨੇ BJP ਦਾ ਪੱਲਾ ਫੜਿਆ

ਦਿੱਲੀ, 02 ਨਵੰਬਰ 2026: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਝਟਕਾ ਲੱਗਾ ਹੈ। ਪਿਛਲੇ ਦੋ ਦਿਨਾਂ ‘ਚ ਤਿੰਨ ਵਿਧਾਇਕ ਪਾਰਟੀ ਛੱਡ ਚੁੱਕੇ ਹਨ। ਸੋਮਵਾਰ ਨੂੰ ਕੁੰਵਰ ਵਿਜੇ ਪ੍ਰਤਾਪ ਸਿੰਘ, ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਮਾਜਰਾ ਦਿੱਲੀ ‘ਚ ਭਾਜਪਾ ‘ਚ ਸ਼ਾਮਲ ਹੋਏ ਹਨ।

ਭਾਜਪਾ ‘ਚ ਸ਼ਾਮਲ ਹੋਣ ਤੋਂ ਪਹਿਲਾਂ, ਮੁਅੱਤਲ ‘ਆਪ’ ਵਿਧਾਇਕ ਅਤੇ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਵਿਧਾਇਕ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਇੱਕ ਫੇਸਬੁੱਕ ਪੋਸਟ ‘ਚ ਅੰਮ੍ਰਿਤਸਰ ਉੱਤਰੀ ਸੀਟ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ।

Read More: ਚੇਤਨ ਜੋੜਾਮਾਜਰਾ ਤੇ ਹਰਮੀਤ ਪਠਾਣਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ

ਵਿਦੇਸ਼

Scroll to Top