ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਨਪ੍ਰੀਤ ਸਿੰਘ ਬਾਦਲ ਦੀ ਧੀ ਰੀਆ ਦੇ ਵਿਆਹ ਸਮਾਰੋਹ ‘ਚ ਪਹੁੰਚੇ

4 ਨਵੰਬਰ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਧੀ ਰੀਆ ਦੇ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਜੋੜੇ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਖੁਸ਼ਹਾਲ ਵਿਆਹੁਤਾ ਜੀਵਨ ਦੀ ਕਾਮਨਾ ਕੀਤੀ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਕਈ ਆਗੂਆਂ ਨੇ ਵੀ ਨਵ-ਵਿਆਹੇ ਜੋੜੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਇਹ ਸਮਾਰੋਹ ਮੰਗਲਵਾਰ ਨੂੰ ਲੁਟੀਅਨਜ਼ ਦਿੱਲੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਦੇ ਨਿੱਜੀ ਨਿਵਾਸ ਸਥਾਨ ‘ਤੇ ਆਯੋਜਿਤ ਕੀਤਾ ਗਿਆ। ਰੀਆ ਬਾਦਲ ਨੇ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਡਾ. ਕਰਨ ਸਿੰਘ ਦੇ ਪੋਤੇ ਆਰ.ਕੇ. ਮਾਰਤੰਡ ਸਿੰਘ ਨਾਲ ਵਿਆਹ ਕੀਤਾ।

ਮਨਪ੍ਰੀਤ ਬਾਦਲ ਆਪਣੇ ਪਰਿਵਾਰ ਸਮੇਤ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਸਨ ਅਤੇ ਉਨ੍ਹਾਂ ਨੂੰ ਆਪਣੀ ਧੀ ਦੇ ਵਿਆਹ ਲਈ ਨਿੱਜੀ ਸੱਦਾ ਦਿੱਤਾ ਸੀ। ਉਨ੍ਹਾਂ ਦੀ ਪਤਨੀ ਵੀਨੂ ਬਾਦਲ, ਪੁੱਤਰ ਅਤੇ ਧੀ ਰੀਆ ਵੀ ਮੌਜੂਦ ਸਨ। ਮਨਪ੍ਰੀਤ ਬਾਦਲ ਨੇ ਸੋਸ਼ਲ ਮੀਡੀਆ ‘ਤੇ ਪ੍ਰਧਾਨ ਮੰਤਰੀ ਨਾਲ ਆਪਣੀ ਮੁਲਾਕਾਤ ਦੀ ਇੱਕ ਫੋਟੋ ਸਾਂਝੀ ਕਰਕੇ ਧੰਨਵਾਦ ਪ੍ਰਗਟ ਕੀਤਾ।

Read More: ਪੀਜੀਆਈ ਚੰਡੀਗੜ੍ਹ ‘ਚ 35 ਸਾਲਾ ਦਲਜੀਤ ਸਿੰਘ ਦਾ ਹੋਵੇਗਾ ਪੋਸਟਮਾਰਟਮ

ਵਿਦੇਸ਼

Scroll to Top