5 ਨਵੰਬਰ 2026: ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਮੁੜ ਵਧ ਸਕਦੀਆਂ ਹਨ। ਜਾਣਕਾਰੀ ਮੁਤਾਬਕ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਜੀਠੀਆ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਚਿੱਠੀ ਲਿਖੀ ਗਈ ਹੈ।ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਮਜੀਠੀਆ ਨੂੰ ਕਥਿਤ ਮਾਮਲੇ ਵਿੱਚ ਮੁੱਖ ਸਾਜ਼ਿਸ਼ਕਰਤਾ ਦੱਸਿਆ ਹੈ। ਇਸ ਦੇ ਨਾਲ ਹੀ 736.96 ਕਰੋੜ ਰੁਪਏ ਦੀ ਕਥਿਤ ਮਨੀ ਲਾਂਡਰਿੰਗ ਦੀ ਜਾਂਚ ਦੀ ਮੰਗ ਵੀ ਕੀਤੀ ਗਈ ਹੈ।
ਮੀਡੀਆ ਰਿਪੋਰਟਾਂ ਅਤੇ ਸੂਤਰਾਂ ਮੁਤਾਬਕ ਮਜੀਠੀਆ ਨੂੰ ਇਸ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਲਾਭਪਾਤਰੀ ਵੀ ਦੱਸਿਆ ਗਿਆ ਹੈ। ਵਿਜੀਲੈਂਸ ਵੱਲੋਂ ED ਨੂੰ ਲਿਖੀ ਗਈ ਚਿੱਠੀ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਕੇਂਦਰੀ ਜਾਂਚ ਏਜੰਸੀ ਦੀ ਸੰਭਾਵਿਤ ਕਾਰਵਾਈ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਪਹਿਲਾਂ ਹੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਦੀ ਜਾਂਚ ਦਾ ਸਾਹਮਣਾ ਕਰ ਰਹੇ ਹਨ। ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਅਦਾਲਤ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਵੀ ਦਾਇਰ ਕੀਤੀ ਜਾ ਚੁੱਕੀ ਹੈ।
ਹੁਣ 736.96 ਕਰੋੜ ਰੁਪਏ ਦੀ ਕਥਿਤ ਮਨੀ ਲਾਂਡਰਿੰਗ ਦੀ ਜਾਂਚ ਦੀ ਮੰਗ ਅਤੇ ED ਨੂੰ ਲਿਖੀ ਚਿੱਠੀ ਨੇ ਇਸ ਮਾਮਲੇ ਨੂੰ ਹੋਰ ਚਰਚਾ ਵਿੱਚ ਲਿਆ ਦਿੱਤਾ ਹੈ। ਕੀ ਹੁਣ ED ਵੱਲੋਂ ਇਸ ਮਾਮਲੇ ਵਿੱਚ ਕੋਈ ਨਵੀਂ ਜਾਂਚ ਸ਼ੁਰੂ ਕੀਤੀ ਜਾਵੇਗੀ? ਇਹ ਦੇਖਣਾ ਅਹਿਮ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਕੀ ਕਾਰਵਾਈ ਹੁੰਦੀ ਹੈ।
Read More: ਬਿਕਰਮ ਸਿੰਘ ਮਜੀਠੀਆ SIT ਅੱਗੇ ਨਹੀਂ ਹੋਏ ਪੇਸ਼, ਵਕੀਮ ਪਹੁੰਚਿਆ




