ਮਹਿਲਾ ਸਮਰਥ ਸੰਸਥਾਨ ਪੁਰਸਕਾਰ

ਮਹਿਲਾ ਸਮਰਥ ਸੰਸਥਾਨ ਪੁਰਸਕਾਰ ਲਈ 20 ਨਵੰਬਰ ਤੱਕ ਅਰਜ਼ੀਆਂ ਜਮ੍ਹਾ ਕਰਵਾਉਣ ਦੀ ਅਪੀਲ

ਹਰਿਆਣਾ, 5 ਨਵੰਬਰ 2026: ਹਰਿਆਣਾ ਸਰਕਾਰ ਨੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਰਾਹੀਂ, ਮਹਿਲਾ ਕਰਮਚਾਰੀਆਂ ਲਈ ਇੱਕ ਸੁਰੱਖਿਅਤ, ਸਤਿਕਾਰਯੋਗ ਅਤੇ ਸਕਾਰਾਤਮਕ ਕਾਰਜ ਵਾਤਾਵਰਣ ਯਕੀਨੀ ਬਣਾਉਣ ਲਈ ਮਹਿਲਾ ਸਮਰਥ ਸੰਸਥਾਨ ਪੁਰਸਕਾਰ ਯੋਜਨਾ ਸ਼ੁਰੂ ਕੀਤੀ ਹੈ। ਇਸ ਯੋਜਨਾ ਦਾ ਉਦੇਸ਼ ਉਨ੍ਹਾਂ ਸੰਸਥਾਵਾਂ ਨੂੰ ਪਛਾਣਨਾ ਅਤੇ ਉਤਸ਼ਾਹਿਤ ਕਰਨਾ ਹੈ ਜੋ ਕਾਰਜ ਸਥਾਨ ‘ਤੇ ਮਹਿਲਾ ਕਰਮਚਾਰੀਆਂ ਦੀ ਸੁਰੱਖਿਆ, ਸਤਿਕਾਰ ਅਤੇ ਬਰਾਬਰ ਮੌਕਿਆਂ ਨੂੰ ਤਰਜੀਹ ਦਿੰਦੀਆਂ ਹਨ।

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਪੁਰਸਕਾਰ ਦੀਆਂ ਪੰਜ ਵੱਖ-ਵੱਖ ਸ਼੍ਰੇਣੀਆਂ ਲਈ ਯੋਗ ਸੰਸਥਾਵਾਂ ਤੋਂ ਔਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਸਨ। ਸਰਕਾਰ ਨੇ ਅਰਜ਼ੀ ਦੀ ਆਖਰੀ ਮਿਤੀ 20 ਨਵੰਬਰ, 2026 ਤੱਕ ਵਧਾ ਦਿੱਤੀ ਹੈ। ਉਨ੍ਹਾਂ ਯੋਗ ਸੰਸਥਾਵਾਂ ਨੂੰ ਇਸ ਮੌਕੇ ਦਾ ਲਾਭ ਉਠਾਉਣ ਅਤੇ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੋਰਟਲ ‘ਤੇ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ। ਇਸ ਯੋਜਨਾ ਨਾਲ ਸਬੰਧਤ ਯੋਗਤਾ, ਪੁਰਸਕਾਰ ਸ਼੍ਰੇਣੀਆਂ ਅਤੇ ਅਰਜ਼ੀ ਪ੍ਰਕਿਰਿਆ ਬਾਰੇ ਵਿਸਤ੍ਰਿਤ ਜਾਣਕਾਰੀ ਲਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਅਧਿਕਾਰਤ ਵੈੱਬਸਾਈਟ https://onlinemis.wcdhry.gov.in/gaurav/ ‘ਤੇ ਜਾ ਸਕਦੇ ਹੋ।

Read More: ਦੀਵਾਲੀ ਮੱਦੇਨਜ਼ਰ ਹਰਿਆਣਾ ਦੇ ਹਸਪਤਾਲਾਂ ‘ਚ ਵੱਖਰੇ ਵਾਰਡ ਤਿਆਰ ਕਰਨ ਦੇ ਨਿਰਦੇਸ਼

ਵਿਦੇਸ਼

Scroll to Top