ਚੰਡੀਗੜ੍ਹ, 05 ਨਵੰਬਰ, 2026: ਚੰਡੀਗੜ੍ਹ ਪੁਲਿਸ ਨੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਉਨ੍ਹਾਂ ‘ਤੇ ਪੰਜਾਬ ਕਾਂਗਰਸ ਭਵਨ ‘ਚ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਝਗੜਾ ਅਤੇ ਕਥਿਤ ਇਤਰਾਜ਼ਯੋਗ ਭਾਸ਼ਾ ਵਰਤਣ ਦਾ ਦੋਸ਼ ਲੱਗਾ ਹੈ।
ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ ਬਰਿੰਦਰ ਸਿੰਘ ਢਿੱਲੋਂ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸ਼ਹਿ ‘ਤੇ ਸੀਨੀਅਰ ਦਲਿਤ ਕਾਂਗਰਸੀ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਦੀ ਕੀਤੀ ਕਥਿਤ ਕੁੱਟਮਾਰ ਅਤੇ ਅਪਮਾਨ ਦੇ ਵਿਰੋਧ ‘ਚ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਦਾ ਜ਼ੋਰਦਾਰ ਘੇਰਾਓ ਕੀਤਾ।
ਇਸ ਮੌਕੇ ‘ਆਪ’ ਆਗੂਆਂ ਅਤੇ ਵਲੰਟੀਅਰਾਂ ਨੇ ਤਰਖਾਣ ਮਾਜਰਾ ਲਈ ਇਨਸਾਫ਼ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
Read More: ਕਾਂਗਰਸੀ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਦੇ ਅਪਮਾਨ ਖਿਲਾਫ਼ ‘ਆਪ’ ਵੱਲੋਂ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਘਿਰਾਓ




