ਹਰਿਆਣਾ, 06 ਨਵੰਬਰ 2026: ਹਰਿਆਣਾ ਸਰਕਾਰ ਨੇ ਆਫ਼ਤ ਪ੍ਰਬੰਧਨ ਤਿਆਰੀ ਅਤੇ ਐਮਰਜੈਂਸੀ ਦੌਰਾਨ ਤੇਜ਼ ਪ੍ਰਤੀਕਿਰਿਆ ਲਈ ਸੂਬੇ ਦੀ ਸਮਰੱਥਾ ਨੂੰ ਮਜ਼ਬੂਤ ਕਰਨ ਲਈ 1,149 ਮੈਂਬਰੀ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF) ਦਾ ਗਠਨ ਕੀਤਾ ਹੈ।
ਡਾ. ਸੁਮਿਤਾ ਮਿਸ਼ਰਾ, ਵਿੱਤੀ ਕਮਿਸ਼ਨਰ ਅਤੇ ਵਧੀਕ ਮੁੱਖ ਸਕੱਤਰ, ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ, ਨੇ ਕਿਹਾ ਕਿ ਆਫ਼ਤ ਪ੍ਰਬੰਧਨ ਐਕਟ, 2005 ਦੇ ਉਪਬੰਧਾਂ ਤਹਿਤ ਇੱਕ ਰਸਮੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਪਹਿਲ ਦਾ ਉਦੇਸ਼ ਕੁਦਰਤੀ ਆਫ਼ਤਾਂ, ਐਮਰਜੈਂਸੀ ਅਤੇ ਹੋਰ ਅਣਕਿਆਸੀਆਂ ਘਟਨਾਵਾਂ ਨਾਲ ਨਜਿੱਠਣ ਲਈ ਸੂਬੇ ਦੀ ਸੰਸਥਾਗਤ ਸਮਰੱਥਾ ਨੂੰ ਮਜ਼ਬੂਤ ਕਰਨਾ ਹੈ। ਨਵੀਂ ਬਣੀ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਸੂਬੇ ਭਰ ‘ਚ ਬਚਾਅ, ਰਾਹਤ, ਨਿਕਾਸੀ ਅਤੇ ਆਫ਼ਤ ਪ੍ਰਬੰਧਨ ਕਾਰਜਾਂ ‘ਚ ਮੁੱਖ ਭੂਮਿਕਾ ਨਿਭਾਏਗੀ।
ਉਨ੍ਹਾਂ ਕਿਹਾ ਕਿ ਇਸ ਫੋਰਸ ਦੇ ਗਠਨ ਨਾਲ ਐਮਰਜੈਂਸੀ ਸਥਿਤੀਆਂ ‘ਚ ਵੱਖ-ਵੱਖ ਏਜੰਸੀਆਂ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਹੋਵੇਗਾ ਅਤੇ ਪ੍ਰਭਾਵਿਤ ਖੇਤਰਾਂ ‘ਚ ਤੇਜ਼ ਅਤੇ ਪ੍ਰਭਾਵਸ਼ਾਲੀ ਕਾਰਵਾਈ ਨੂੰ ਯਕੀਨੀ ਬਣਾਉਣ ‘ਚ ਮੱਦਦ ਮਿਲੇਗੀ।




