ਚੰਡੀਗ੍ਹੜ, 11 ਨਵੰਬਰ 2026: ਕਾਂਗਰਸ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਬੁੱਧਵਾਰ ਨੂੰ, ਚੰਡੀਗੜ੍ਹ ਦੇ ਪੰਜਾਬ ਕਾਂਗਰਸ ਭਵਨ ਵਿਖੇ ਸੂਬਾ ਪ੍ਰਧਾਨ ਪ੍ਰਗਟ ਸਿੰਘ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ‘ਚ “ਪੰਜਾਬ ਮੰਗਦਾ ਇਨਸਾਫ਼” ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ, ਕਾਂਗਰਸੀ ਆਗੂ ਹੁਣ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਵਿਧਾਨ ਸਭਾ ਹਲਕਿਆਂ ‘ਚ ਜਾ ਕੇ ਲੋਕਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਨਗੇ।
ਕਾਂਗਰਸ ਆਗੂਆਂ ਦੇ ਮੁਤਾਬਕ, ਨਸ਼ਾਖੋਰੀ, ਬੇਰੁਜ਼ਗਾਰੀ, ਕਾਨੂੰਨ ਵਿਵਸਥਾ ਅਤੇ ਪੰਜਾਬ ਸਬੰਧੀ ਹੋਰ ਮੁੱਦਿਆਂ ‘ਤੇ ਲੋਕਾਂ ਦੀ ਰਾਏ ਅਤੇ ਸੁਝਾਅ ਮੰਗੇ ਜਾਣਗੇ। ਸੂਬਾ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਕਿ ਇਹ ਮੁਹਿੰਮ ਪੰਜਾਬ ਦੇ ਲੋਕਾਂ ਦੀ ਰਾਏ ਇਕੱਠੀ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ, ਕਾਂਗਰਸੀ ਆਗੂ, ਵੱਖ-ਵੱਖ ਖੇਤਰਾਂ ਦੇ ਮਾਹਰਾਂ ਦੇ ਨਾਲ, ਲੋਕਾਂ ਨੂੰ ਮਿਲਣਗੇ ਅਤੇ ਉਨ੍ਹਾਂ ਨਾਲ ਗੱਲਬਾਤ ਕਰਨਗੇ।
Read More: ਪੰਜਾਬ ਸਰਕਾਰ ਵੱਲੋਂ 9 IAS ਅਧਿਕਾਰੀਆਂ ਦੇ ਤਬਾਦਲੇ




