BJP-Akali Dal Alliance

PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਭਾਜਪਾ-ਅਕਾਲੀ ਦਲ ਦੇ ਗਠਜੋੜ ਦੀਆਂ ਚਰਚਾਵਾਂ ਤੇਜ਼

ਪੰਜਾਬ, 12 ਨਵੰਬਰ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 15 ਤੋਂ 22 ਨਵੰਬਰ ਦੇ ਵਿਚਾਲੇ ਪੰਜਾਬ ਦੌਰੇ ਨੂੰ ਲੈ ਕੇ ਚੱਲ ਰਹੀ ਚਰਚਾ ਦੇ ਵਿਚਾਲੇ ਭਾਜਪਾ-ਅਕਾਲੀ ਦਲ ਗਠਜੋੜ ਨੂੰ ਲੈ ਕੇ ਰਾਜਨੀਤਿਕ ਚਰਚਾਵਾਂ ਤੇਜ਼ ਹੋ ਗਈਆਂ ਹਨ। ਸੰਭਾਵਨਾ ਹੈ ਕਿ ਦੋਵਾਂ ਪਾਰਟੀਆਂ ਦੀ ਇੱਕ ਸਾਂਝੀ ਰੈਲੀ ਬਠਿੰਡਾ ‘ਚ ਹੋਵੇਗੀ, ਜਿਸ ‘ਚ ਰਸਮੀ ਤੌਰ ‘ਤੇ ਗਠਜੋੜ ਦਾ ਐਲਾਨ ਕੀਤਾ ਕਾ ਸਕਦਾ ਹੈ। ਹਾਲਾਂਕਿ, ਕਿਸੇ ਵੀ ਪਾਰਟੀ ਨੇ ਅਜੇ ਤੱਕ ਅਧਿਕਾਰਤ ਤੌਰ ‘ਤੇ ਇਸਦੀ ਪੁਸ਼ਟੀ ਨਹੀਂ ਕੀਤੀ ਹੈ। ਹਾਲਾਂਕਿ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਹਾਲ ਹੀ ‘ਚ ਫਿਰ ਗਠਜੋੜ ਦਾ ਖੁੱਲ੍ਹ ਕੇ ਸਮਰਥਨ ਕੀਤਾ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਸ ਬਿਆਨ ਤੋਂ ਬਾਅਦ ਗਠਜੋੜ ਦੀਆਂ ਅਟਕਲਾਂ ਤੇਜ਼ ਹੋ ਗਈਆਂ ਸਨ ਕਿ ਇਸ ਵਾਰ ਪੰਜਾਬ ‘ਚ ਐਨਡੀਏ ਸਰਕਾਰ ਬਣੇਗੀ। ਅਗਲੇ ਹੀ ਦਿਨ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਉਨ੍ਹਾਂ ਪਾਰਟੀਆਂ ਨਾਲ ਗਠਜੋੜ ਲਈ ਖੁੱਲ੍ਹੀ ਹੈ ਜੋ ਪੰਜਾਬ ਦੀ ਤਰੱਕੀ ਲਈ ਅਕਾਲੀ ਦਲ ਦੀ ਵਿਚਾਰਧਾਰਾ ਅਤੇ ਪ੍ਰੋਗਰਾਮ ਨੂੰ ਸਾਂਝਾ ਕਰਦੀਆਂ ਹਨ। ਉਨ੍ਹਾਂ ਨੇ ਕਾਂਗਰਸ ਅਤੇ ‘ਆਪ’ ਨਾਲ ਕਿਸੇ ਵੀ ਸਮਝੌਤੇ ਨੂੰ ਸਪੱਸ਼ਟ ਤੌਰ ‘ਤੇ ਰੱਦ ਕਰ ਦਿੱਤਾ।

ਹਾਲਾਂਕਿ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹੁਣ ਤੱਕ ਕਿਸੇ ਵੀ ਗਠਜੋੜ ਦੇ ਫੈਸਲੇ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸਾਰੀਆਂ 117 ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। 70-47 ਗਠਜੋੜ ਫਾਰਮੂਲੇ ਦੀ ਗੱਲ ਹੋ ਰਹੀ ਹੈ। ਇਸ ਤਹਿਤ, ਅਕਾਲੀ ਦਲ 70 ਸੀਟਾਂ ‘ਤੇ ਅਤੇ ਭਾਜਪਾ 47 ਸੀਟਾਂ ‘ਤੇ ਚੋਣ ਲੜ ਸਕਦੀ ਹੈ। ਸੀਟਾਂ ਦੀ ਵੰਡ ਸਭ ਤੋਂ ਵੱਡਾ ਮੁੱਦਾ ਬਣਿਆ ਹੋਇਆ ਹੈ।

Read More: CM ਭਗਵੰਤ ਸਿੰਘ ਮਾਨ ਵੱਲੋਂ 1000 ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਉਦਘਾਟਨ

ਵਿਦੇਸ਼

Scroll to Top