Threat to Kejriwal

ਸਾਬਕਾ CM ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੇ ਨਾਮ ਤੋਂ ਮਿਲੀ ਧ.ਮ.ਕੀ, ਮੰਗੀ 7 ਕਰੋੜ ਰੁਪਏ ਦੀ ਫਿਰੌਤੀ

ਦਿੱਲੀ, 12 ਨਵੰਬਰ 2026: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਅਤੇ 7 ਕਰੋੜ ਰੁਪਏ ਦੀ ਫਿਰੌਤੀ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ, ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਨੇ ਦਿੱਲੀ ਦੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਨੂੰ ਫ਼ੋਨ ਕਰਕੇ ਵਟਸਐਪ ਸੁਨੇਹੇ ਭੇਜੇ।

ਧਮਕੀ ਦੇਣ ਵਾਲੇ ਨੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਹਰਸ਼ਿਤਾ ਕੇਜਰੀਵਾਲ ਨੂੰ ਧਮਕੀ ਦਿੱਤੀ ਹੈ। ਸ਼ਿਕਾਇਤ ਦੇ ਆਧਾਰ ‘ਤੇ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ‘ਤੇ ਇੱਕ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਵਿਧਾਇਕ ਜਰਨੈਲ ਸਿੰਘ ਨੇ 6 ਨਵੰਬਰ ਨੂੰ ਮੋਹਾਲੀ ਦੇ ਐਸਐਸਪੀ ਨੂੰ ਦਿੱਤੀ ਸ਼ਿਕਾਇਤ ‘ਚ ਕਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਨਿੱਜੀ ਮੋਬਾਈਲ ਨੰਬਰ ‘ਤੇ ਇੱਕ ਕਾਲ ਅਤੇ ਵਟਸਐਪ ‘ਤੇ ਇੱਕ ਧਮਕੀ ਭਰਿਆ ਸੁਨੇਹਾ ਆਇਆ। ਵਟਸਐਪ ‘ਤੇ ਵਿਅਕਤੀ ਦਾ ਪ੍ਰੋਫਾਈਲ ਨਾਮ “ਐਚ” ਦਿਖਾਈ ਦੇ ਰਿਹਾ ਸੀ। ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੋਣ ਦਾ ਦਾਅਵਾ ਕਰਨ ਵਾਲੇ ਕਾਲਰ ਨੇ ਮੰਗ ਕੀਤੀ ਕਿ ਅਰਵਿੰਦ ਕੇਜਰੀਵਾਲ ਨੂੰ 7 ਕਰੋੜ ਰੁਪਏ ਦੇਣ ਲਈ ਕਿਹਾ ਜਾਵੇ ਨਹੀਂ ਤਾਂ ਉਨ੍ਹਾਂ ਨੂੰ ਨੁਕਸਾਨ ਪਹੁੰਚਾਇਆ ਜਾਵੇਗਾ।

ਸ਼ਿਕਾਇਤ ਦੇ ਆਧਾਰ ‘ਤੇ, ਪੁਲਿਸ ਨੇ ਅਪਰਾਧ ਭਾਰਤੀ ਦੰਡਾਵਲੀ (ਬੀਐਨਐਸ) ਦੀਆਂ ਧਾਰਾਵਾਂ 308(4), 351(2), 351(3), 351(4), 111(2) ਅਤੇ ਆਈਟੀ ਐਕਟ ਦੀ ਧਾਰਾ 66ਡੀ ਤਹਿਤ ਮਾਮਲਾ ਦਰਜ ਕਰ ਲਿਆ ਹੈ। ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦੇ ਇੰਸਪੈਕਟਰ ਸੁਨੀਲ ਕੁਮਾਰ ਨੂੰ ਮਾਮਲੇ ਦੀ ਜਾਂਚ ਕਰਨ ਲਈ ਨਿਯੁਕਤ ਕੀਤਾ ਗਿਆ ਹੈ।

Read More: ਬਾਰਾਮੂਲਾ ਪੁਲਿਸ ਤੇ ਸੁਰੱਖਿਆ ਬਲਾਂ ਵੱਲੋਂ ਸ਼ੱਕੀ ਵਿਅਕਤੀ ਗ੍ਰਿਫ਼ਤਾਰ, ਦੋ ਹੈਂਡ ਗ੍ਰਨੇਡ ਬਰਾਮਦ

ਵਿਦੇਸ਼

Scroll to Top