Shivraj Chouhan’s Mother death

CM ਨਾਇਬ ਸੈਣੀ ਵੱਲੋਂ ਭੋਪਾਲ ‘ਚ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਦੀ ਮਾਤਾ ਨੂੰ ਸ਼ਰਧਾਂਜਲੀ ਭੇਟ

ਹਰਿਆਣਾ, 12 ਨਵੰਬਰ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀਰਵਾਰ ਨੂੰ ਭੋਪਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਨਿਵਾਸ ਸਥਾਨ ‘ਤੇ ਪਹੁੰਚ ਕੇ ਉਨ੍ਹਾਂ ਦੀ ਮਾਤਾ ਜੀ ਸਵਰਗੀ ਕਾਸ਼ੀ ਬਾਈ ਜੀ ਦੀ ਤਸਵੀਰ ‘ਤੇ ਫੁੱਲ ਭੇਟ ਕਰਕੇ ਭਾਵਭਿੰਨੀ ਸ਼ਰਧਾਂਜਲੀ ਦਿੱਤੀ।

ਮੁੱਖ ਮੰਤਰੀ ਨੇ ਵਿਛੜੀ ਰੂਹ ਪ੍ਰਤੀ ਆਪਣੇ ਸ਼ਰਧਾ ਸੁਮਨ ਭੇਟ ਕਰਦਿਆਂ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ। ਉਨ੍ਹਾਂ ਨੇ ਇਸ ਦੁੱਖ ਦੀ ਘੜੀ ‘ਚ ਆਪਣੀਆਂ ਡੂੰਘੀਆਂ ਸੰਵੇਦਨਾਵਾਂ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਪ੍ਰਦਾਨ ਕਰਨ।

Read More: ਵਿਕਾਸ ਪ੍ਰੋਜੈਕਟਾਂ ‘ਚ ਦੇਰੀ ਕਰਨ ਵਾਲੇ ਠੇਕੇਦਾਰਾਂ ‘ਤੇ ਲੱਗੇਗਾ ਜੁਰਮਾਨਾ: CM ਨਾਇਬ ਸਿੰਘ ਸੈਣੀ

ਵਿਦੇਸ਼

Scroll to Top