ਚੰਡੀਗੜ੍ਹ, 12 ਨਵੰਬਰ 2026: ਪੰਜਾਬ ਪੁਲਿਸ ਨੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ 296ਵੇਂ ਦਿਨ ਸੂਬੇ ਭਰ ‘ਚ ਪੁਲਿਸ ਮੁਤਾਬਕ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 537 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਪੰਜਾਬ ਪੁਲਿਸ ਮੁਤਾਬਕ ਅੱਜ ਪੁਲਿਸ ਟੀਮਾਂ ਨੇ 11 ਹਥਿਆਰਾਂ ਸਮੇਤ 204 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 83,909 ਹੋ ਗਈ ਹੈ। ਇਸਦੇ ਨਾਲ ਹੀ 198 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਮੁਤਾਬਕ, ਸੂਬੇ ਦੇ ਲੋਕ ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ‘ਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।
ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 621ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 133 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 6 ਕਿੱਲੋ ਹੈਰੋਇਨ, 2 ਕਿੱਲੋ ਅਫੀਮ, 1933 ਨਸ਼ੀਲੀਆਂ ਗੋਲੀਆਂ ਅਤੇ 52,500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 621 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 92,354 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਉਣ ਦੀ ਮੁਹਿੰਮ ਦੇ ਹਿੱਸੇ ਵਜੋਂ ਪੁਲਿਸ ਨੇ ਅੱਜ 27 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।
Read More: ਪਟਿਆਲਾ ਸਮੇਤ 3 ਸਥਾਨਕ ਸੰਸਥਾਵਾਂ ਦੇ ਕੁੱਲ 52 ਵਾਰਡਾਂ ‘ਚ ਮੁੜ ਚੋਣਾਂ ਦਾ ਸ਼ਡਿਊਲ ਜਾਰੀ




