ਖਰੜ, 13 ਨਵੰਬਰ 2026: ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਬੀਤੇ ਦਿਨ 31 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ। ਇਸ ਸੂਚੀ ‘ਚ ਖਰੜ ਤੋਂ ਪਰਮਿੰਦਰ ਸਿੰਘ ਗੋਲਡੀ ਨੂੰ ਟਿਕਟ ਦਿੱਤੀ ਹੈ। ਇਕ ਵਿਚਾਲੇ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਨੇ ਟਿਕਟ ਕੱਟੇ ਜਾਣ ਦੀ ਖ਼ਬਰਾਂ ‘ਤੇ ਆਪਣਾ ਬਿਆਨ ਦਿੱਤਾ ਹੈ।
ਅਨਮੋਲ ਗਗਨ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਉਨ੍ਹਾਂ ਦੀ ਟਿਕਟ ਕੱਟੀ ਨਹੀਂ ਗਈ, ਸਗੋਂ ਉਨ੍ਹਾਂ ਨੇ ਖ਼ੁਦ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕੀਤਾ ਸੀ। ਅਨਮੋਲ ਗਗਨ ਮਾਨ ਦੇ ਕਿਹਾ ਕਿ ਮੇਰੇ ਚੁੱਪ ਰਹਿਣ ਕਰਕੇ ਮੇਰੇ ਚੋਣ ਨਾ ਲੜਨ ਬਾਰੇ ਕਾਫ਼ੀ ਬਿਆਨ ਦਿੱਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ 05 ਅਗਸਤ 2026 ਨੂੰ ਦੁਪਹਿਰ 12 ਵਜੇ ਮੈਂ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਨੂੰ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ। ਤਿੰਨ ਦਿਨ ਪਹਿਲਾਂ ਵੀ ਅਰਵਿੰਦ ਕੇਜਰੀਵਾਲ ਨੇ ਪੁੱਛਿਆ ਸੀ ਕਿ ਤੁਹਾਡਾ ਇਹੀ ਫ਼ੈਸਲਾ ਹੈ ਕਿ ਚੋਣ ਨਹੀਂ ਲੜਨੀ? ਉਨ੍ਹਾਂ ਨੇ ਦੁਬਾਰਾ ਵੀ ਉਹੀ ਗੱਲ ਕਹੀ ਅਤੇ ਇਨਕਾਰ ਕੀਤਾ। ਵਿਧਾਇਕ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਮੇਰੇ ਇਸ ਫ਼ੈਸਲੇ ਤੋਂ ਖ਼ੁਸ਼ ਨਹੀਂ ਸਨ।
Read More: ਪੰਜਾਬ ਚੋਣਾਂ 2027: ਆਮ ਆਦਮੀ ਪਾਰਟੀ ਵੱਲੋਂ 31 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ




