ਚੰਡੀਗੜ੍ਹ, 13 ਨਵੰਬਰ, 2026: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ, ਪੰਜਾਬ ਸਰਕਾਰ ਨੇ ਬਕਾਇਆ ਬਿਜਲੀ ਬਿੱਲਾਂ ਦੇ ਨਿਪਟਾਰੇ ਲਈ ਇੱਕ ਵਿਸ਼ੇਸ਼ ਯੋਜਨਾ ਦਾ ਐਲਾਨ ਕੀਤਾ ਹੈ। ਇਸ ਫੈਸਲੇ ਤਹਿਤ, 2516 ਕਰੋੜ ਰੁਪਏ ਦੀ ਕੁੱਲ ਬਕਾਇਆ ਰਕਮ ‘ਚੋਂ 518 ਕਰੋੜ ਰੁਪਏ ਦੀ ਰਕਮ ਮੁਆਫ਼ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਜਾਣਕਾਰੀ ਮੁਤਾਬਕ, 31 ਮਾਰਚ, 2026 ਤੱਕ ਜਿਨ੍ਹਾਂ ਖਪਤਕਾਰਾਂ ਦੇ ਬਿਜਲੀ ਬਿੱਲ ਬਕਾਇਆ ਸਨ, ਉਨ੍ਹਾਂ ਦਾ ਪੂਰਾ ਜੁਰਮਾਨਾ ਅਤੇ ਵਿਆਜ ਮੁਆਫ਼ ਕੀਤਾ ਜਾਵੇਗਾ। ਇਸ ਨਾਲ ਸੂਬੇ ਦੇ ਲਗਭਗ 24 ਲੱਖ 86 ਹਜ਼ਾਰ ਖਪਤਕਾਰਾਂ ਨੂੰ ਸਿੱਧਾ ਲਾਭ ਹੋਵੇਗਾ। ਇਸ ਵਨ ਟਾਈਮ ਸੈਟਲਮੈਂਟ ਸਕੀਮ (OTS) ਦਾ ਮੁੱਖ ਉਦੇਸ਼ ਉਨ੍ਹਾਂ ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨਾ ਹੈ ਜੋ ਭਾਰੀ ਜੁਰਮਾਨੇ ਅਤੇ ਵਿਆਜ ਕਾਰਨ ਆਪਣੇ ਪੁਰਾਣੇ ਬਿੱਲਾਂ ਦਾ ਭੁਗਤਾਨ ਕਰਨ ‘ਚ ਅਸਮਰੱਥ ਸਨ।
Read More: ਸਵੱਛ ਸਰਵੇਖਣ 2025-26 ‘ਚ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ




