ਅਸਾਮ, 13 ਨਵੰਬਰ 2026: Assam Bus Accident: ਅਸਾਮ ਦੇ ਕਾਜੀਰੰਗਾ ਨੈਸ਼ਨਲ ਪਾਰਕ ਨੇੜੇ ਸ਼ੁੱਕਰਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਕ ਮਿੰਨੀ ਬੱਸ ਇੱਕ ਕੰਟੇਨਰ ਟਰੱਕ ਨਾਲ ਟਕਰਾ ਗਈ, ਜਿਸ ‘ਚ 23 ਜਣਿਆਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਹਾਦਸੇ ‘ਚ 20 ਹੋਰ ਜ਼ਖਮੀ ਹੋ ਗਏ ਹਨ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਕੋਹੋਰਾ ਰੇਂਜ ‘ਚ ਰਾਸ਼ਟਰੀ ਰਾਜਮਾਰਗ 715 ‘ਤੇ ਵਾਪਰਿਆ ਹੈ। ਇਹ ਘਟਨਾ ਹਾਥੀਕੁਲੀ ਟੀ ਅਸਟੇਟ ਦੇ ਨੇੜੇ ਰੰਗਾਜਨ ਖੇਤਰ ‘ਚ ਵਾਪਰੀ। ਯਾਤਰੀਆਂ ਨੂੰ ਲੈ ਕੇ ਜਾ ਰਹੀ ਮਿੰਨੀ ਬੱਸ ਇੱਕ ਕੰਟੇਨਰ ਟਰੱਕ ਨਾਲ ਟਕਰਾ ਗਈ। ਗੋਲਾਘਾਟ ਦੇ ਸੀਨੀਅਰ ਪੁਲਿਸ ਸੁਪਰਡੈਂਟ ਸਵਪਨਿਲ ਡੇਕਾ ਨੇ ਪੀਟੀਆਈ ਨੂੰ ਦੱਸਿਆ, “ਸਾਨੂੰ ਮੁੱਢਲੀ ਜਾਣਕਾਰੀ ਮਿਲੀ ਹੈ ਕਿ ਹਾਦਸੇ ‘ਚ ਘੱਟੋ-ਘੱਟ 20 ਜਣਿਆਂ ਦੀ ਮੌਤ ਹੋ ਗਈ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੱਸ ‘ਚੋਂ ਲਾਸ਼ਾਂ ਕੱਢੀਆਂ ਜਾ ਰਹੀਆਂ ਹਨ, ਇਸ ਲਈ ਮੌਤਾਂ ਦੀ ਗਿਣਤੀ ਵਧਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ ਕਿ ਬੱਸ ‘ਚ ਸਵਾਰ ਲੋਕਾਂ ਦੀ ਸਹੀ ਗਿਣਤੀ ਅਜੇ ਪਤਾ ਨਹੀਂ ਹੈ। ਹਾਲਾਂਕਿ, ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਸਵਾਰ 35 ਤੋਂ ਵੱਧ ਯਾਤਰੀ ਸਨ।
Read More: PM ਮੋਦੀ ਵੱਲੋਂ ਬੰਗਲੁਰੂ ਮੈਟਰੋ ਦੀ ਪਿੰਕ ਲਾਈਨ ਦਾ ਉਦਘਾਟਨ




