Manwinder Singh Giaspura

MLA ਮਨਵਿੰਦਰ ਸਿੰਘ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫ਼ੀ

ਅੰਮ੍ਰਿਤਸਰ, 14 ਨਵੰਬਰ 2026: ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਅਕਾਲ ਤਖ਼ਤ ਸਾਹਿਬ ਤੋਂ ਇੱਕ ਮਹੀਨੇ ਬਾਅਦ ਆਪਣੇ ਬਿਆਨਾਂ ਲਈ ਮੁਆਫ਼ੀ ਮੰਗ ਲਈ ਹੈ। ਗਿਆਸਪੁਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਈਆ ਘੋਸ਼ਿਤ ਕੀਤਾ ਗਿਆ ਸੀ।

ਪਾਇਲ ਦੇ ਵਿਧਾਇਕ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਲਿਖ ਕੇ ਆਪਣੀ ਗਲਤੀ ਮੰਨਦੇ ਹੋਏ ਧਾਰਮਿਕ ਸਜ਼ਾ ਭੁਗਤਣ ਲਈ ਸਮਾਂ ਮੰਗਿਆ ਹੈ।

ਜ਼ਿਕਰਯੋਗ ਹੈ ਕਿ ਮਨਵਿੰਦਰ ਸਿੰਘ ਗਿਆਸਪੁਰਾ ਨੂੰ 16 ਅਕਤੂਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕਤੱਰਤਾ ‘ਚ ਤਨਖਾਈਆ ਘੋਸ਼ਿਤ ਕੀਤਾ ਗਿਆ ਸੀ। ਉਨ੍ਹਾਂ ‘ਤੇ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਕਾਂ ‘ਤੇ ਜਾਤੀ ਵਿਤਕਰੇ ਦਾ ਦੋਸ਼ ਲਗਾਉਣ ਅਤੇ ਸਿੱਖ ਸੰਸਥਾਵਾਂ ਅਤੇ ਧਾਰਮਿਕ ਸ਼ਖਸੀਅਤਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਗਿਆ ਸੀ।

ਦਰਅਸਲ, 12 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕ ਅਤੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ‘ਚ ਮੰਗ ਪੱਤਰ ਸੌਂਪਣ ਗਏ ਸਨ। ਮਨਵਿੰਦਰ ਸਿੰਘ ਗਿਆਸਪੁਰਾ ਵਫ਼ਦ ਦਾ ਹਿੱਸਾ ਸਨ, ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ ਕਿਉਂਕਿ ਉਹ ਦਲਿਤ ਭਾਈਚਾਰੇ ਨਾਲ ਸਬੰਧਤ ਸਨ। ਉਨ੍ਹਾਂ ਨੇ ਇਸ ਘਟਨਾ ‘ਤੇ ਸਵਾਲ ਉਠਾਉਂਦੇ ਹੋਏ ਇਸ ਨੂੰ ਜਾਤੀ ਵਿਤਕਰੇ ਨਾਲ ਜੋੜਿਆ।

Read More: ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਜਾਵੇਗੀ ਤਾਲਮੇਲ ਕਮੇਟੀ

ਵਿਦੇਸ਼

Scroll to Top