Bhaini Maharajpur Village

CM ਨਾਇਬ ਸਿੰਘ ਸੈਣੀ ਨੇ ਪਿੰਡ ਭੈਣੀ ਮਹਾਰਾਜਪੁਰ ਦੇ ਵਾਸੀਆਂ ਦੀ ਸੁਣੀਆਂ ਸਮੱਸਿਆਵਾਂ

ਹਰਿਆਣਾ, 14 ਨਵੰਬਰ 2026: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਹਿਸਾਰ ਤੋਂ ਪਾਤੂਵਾਸ ਜਾਂਦੇ ਸਮੇਂ ਮਹਮ ਉਪਮੰਡਲ ਦੇ ਪਿੰਡ ਭੈਣੀ ਮਹਾਰਾਜਪੁਰ ‘ਚ ਪਿੰਡ ਵਾਸੀਆਂ ਨੂੰ ਦੇਖ ਕੇ ਅਚਾਨਕ ਰੁਕ ਗਏ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਪਿਆਰ ਅਤੇ ਆਪਣੇ-ਪਣ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ।

ਮੁੱਖ ਮੰਤਰੀ ਨੇ ਪਿੰਡ ਵਾਸੀਆਂ ਤੋਂ ਪਿੰਡ ‘ਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਲਈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿੰਡ ਵਾਸੀਆਂ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ ਅਤੇ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਦੇ ਇਸ ਸਹਿਜ ਸੰਵਾਦ ਨਾਲ ਪਿੰਡ ਵਾਸੀਆਂ ‘ਚ ਉਤਸ਼ਾਹ ਦੇਖਣ ਨੂੰ ਮਿਲਿਆ। ਪਿੰਡ ਵਾਸੀਆਂ ਨੇ ਮੁੱਖ ਮੰਤਰੀ ਵੱਲੋਂ ਪਿੰਡ ‘ਚ ਰੁਕਣ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਧੰਨਵਾਦ ਪ੍ਰਗਟਾਇਆ।

Read More: CM ਨਾਇਬ ਸਿੰਘ ਸੈਣੀ ਵੱਲੋਂ ਪਠਾਨਕੋਟ ‘ਚ ਸਿਹਤ ਕੇਂਦਰ ਦਾ ਉਦਘਾਟਨ, 21 ਲੱਖ ਰੁਪਏ ਦਾਨ ਦੇਣ ਦਾ ਐਲਾਨ

ਵਿਦੇਸ਼

Scroll to Top