ਵੱਡੀ ਖ਼ਬਰ: ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ

ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਹੋਏ ਸ਼ਾਮਲ

15 ਨਵੰਬਰ 2026 : ਸ਼੍ਰੋਮਣੀ ਅਕਾਲੀ ਦਲ ਦੀ ਸਿਆਸਤ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਹੋ ਗਈ ਹੈ। ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਮੁੜ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਬੀਬੀ ਜਗੀਰ ਕੌਰ ਦੀ ਵਾਪਸੀ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਉਹ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਜੁੜੇ ਹੋਏ ਸਨ। ਹੁਣ ਉਨ੍ਹਾਂ ਦੀ ਮੁੜ ਬਾਦਲ ਧੜੇ ਵਾਲੇ ਅਕਾਲੀ ਦਲ ਵਿੱਚ ਵਾਪਸੀ ਹੋਈ ਹੈ। ਇਸ ਵਾਪਸੀ ਨਾਲ ਪੰਜਾਬ ਦੀ ਆਗਾਮੀ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੀ ਸਿਆਸੀ ਸਰਗਰਮੀ ਵੀ ਚਰਚਾ ਵਿੱਚ ਆ ਗਈ ਹੈ।

Read More: ਪੰਜਾਂ ਪਿਆਰਿਆਂ ਅੱਗੇ ਹੋਏ ਪੇਸ਼ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਲਾਈ ਇਹ ਸੇਵਾ

ਵਿਦੇਸ਼

Scroll to Top