ਪੰਜਾਬ, 16 ਨਵੰਬਰ 2026: ਸਿਆਸੀ ਪਾਰਟੀਆਂ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਜਪਾ ਨੇ ਵੀ ਇੱਕ ਮਹੱਤਵਪੂਰਨ ਦਾਅ ਖੇਡਿਆ ਹੈ। ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਦੀਆਂ ਕਿਆਸਅਰਾਈਆਂ ਦੇ ਵਿਚਕਾਰ, ਭਾਜਪਾ ਨੇ ਰਾਘਵ ਚੱਢਾ ਅਤੇ ਹੋਰ ਸੰਸਦ ਮੈਂਬਰਾਂ ਨੂੰ ਭਾਜਪਾ ਦੀਆਂ ਮੁੱਖ ਕਮੇਟੀਆਂ ‘ਚ ਸ਼ਾਮਲ ਕੀਤਾ ਹੈ।
ਪਾਰਟੀ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਮੁਤਾਬਕ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਹ ਦੋ ਸੂਬਾ ਪੱਧਰੀ ਕਮੇਟੀਆਂ ਬਣਾਈਆਂ ਹਨ। ਢਿੱਲੋਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਹੋਰ ਕਮੇਟੀਆਂ ਦਾ ਐਲਾਨ ਕੀਤਾ ਜਾਵੇਗਾ। ਸਾਬਕਾ ਸੂਬਾ ਭਾਜਪਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਮੈਨੀਫੈਸਟੋ ਕਮੇਟੀ ਦੀ ਪ੍ਰਧਾਨਗੀ ਕਰਨਗੇ।
ਹੋਰ 12 ਮੈਂਬਰਾਂ ਵਿੱਚ ਮਨਪ੍ਰੀਤ ਸਿੰਘ ਬਾਦਲ, ਅਸ਼ਵਨੀ ਸ਼ਰਮਾ, ਮਨੋਰੰਜਨ ਕਾਲੀਆ, ਸੋਮ ਪ੍ਰਕਾਸ਼, ਰਾਣਾ ਗੁਰਮੀਤ ਸਿੰਘ ਸੋਢੀ, ਅਸ਼ਵਨੀ ਸੇਖੜੀ, ਸਤਨਾਮ ਸਿੰਘ ਸੰਧੂ, ਰਾਘਵ ਚੱਢਾ, ਰਾਜਿੰਦਰ ਗੁਪਤਾ, ਹਰਭਜਨ ਸਿੰਘ, ਪਰਮਪਾਲ ਕੌਰ ਅਤੇ ਐਚ.ਐਸ. ਫੂਲਕਾ ਸ਼ਾਮਲ ਹਨ।
ਸਾਬਕਾ ਸੂਬਾ ਇਕਾਈ ਮੁਖੀ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ‘ਚਾਰਜਸ਼ੀਟ ਕਮੇਟੀ’ ਦੀ ਅਗਵਾਈ ਕਰਨਗੇ। ਇਸ ਦੇ 13 ਹੋਰ ਮੈਂਬਰ ਇਕਬਾਲ ਸਿੰਘ ਲਾਲਪੁਰਾ, ਵਿਜੇ ਸਾਂਪਲਾ, ਸ਼ਵੇਤ ਮਲਿਕ, ਪ੍ਰਨੀਤ ਕੌਰ, ਰਵਨੀਤ ਸਿੰਘ ਬਿੱਟੂ, ਦਿਨੇਸ਼ ਬੱਬੂ, ਸੁਸ਼ੀਲ ਰਿੰਕੂ, ਗੇਜਾ ਰਾਮ, ਵਿਕਰਮਜੀਤ ਸਿੰਘ ਸਾਹਨੀ, ਅਸ਼ੋਕ ਮਿੱਤਲ, ਸੰਦੀਪ ਪਾਠਕ, ਐਸਐਸ ਚੰਨੀ ਅਤੇ ਜਗਮੀਤ ਸਿੰਘ ਬਰਾੜ ਹਨ।
Read More: CM ਭਗਵੰਤ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਪੋਰਟਲ ਲਾਂਚ, ₹1 ਕਰੋੜ ਰੁਪਏ ਜਿੱਤਣ ਦਾ ਮੌਕਾ




