ਚੰਡੀਗੜ੍ਹ, 16 ਨਵੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਐਕਸ ‘ਤੇ ਟਵੀਟ ਕਰਦਿਆਂ ਕਿਹਾ ਕਿ ਸਿੱਖ ਸੰਗਤਾਂ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਦੀ ਅਰਦਾਸ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ‘ਚ ਸਬੰਧੀ ਮਤਾ ਵੀ ਪਾਸ ਕੀਤਾ ਸੀ। ਉਨ੍ਹਾਂ ਨੇ ਉਮੀਦ ਜਤਾਈ ਕਿ ਪ੍ਰਧਾਨ ਮੰਤਰੀ ਮੋਦੀ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਜਲਦ ਲਾਂਘਾ ਖੋਲ੍ਹਣ ਦਾ ਐਲਾਨ ਕਰਨਗੇ।
Read More: ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਦਾ ਐਲਾਨ




