ਪੰਜਾਬ, 17 ਨਵੰਬਰ 2026: Punjab Weather News: ਮੌਸਮ ਵਿਭਾਗ ਨੇ ਅੱਜ ਅਤੇ ਆਉਣ ਵਾਲੇ ਦਿਨਾਂ ਲਈ ਧੁੰਦ ਸੰਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ‘ਚ ਵੀ ਅੱਜ ਅਤੇ ਆਉਣ ਵਾਲੇ ਦਿਨਾਂ ‘ਚ ਧੁੰਦ ਛਾਈ ਰਹੇਗੀ। ਇਸਦੇ ਨਾਲ ਹੀ ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ‘ਚ ਵੀ ਧੁੰਦ ਪੈ ਸਕਦੀ ਹੈ। ਇਸ ਤੋਂ ਇਲਾਵਾ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ‘ਚ ਤਾਜ਼ਾ ਬਰਫ਼ਬਾਰੀ ਤੋਂ ਬਾਅਦ ਪੰਜਾਬ ‘ਚ ਤਾਪਮਾਨ ਵੀ ਡਿੱਗ ਰਿਹਾ ਹੈ।
ਸੋਮਵਾਰ ਨੂੰ ਦਿਨ ਦੇ ਤਾਪਮਾਨ ‘ਚ 1.5 ਡਿਗਰੀ ਦੀ ਗਿਰਾਵਟ ਆਈ। ਜਿੱਥੇ ਸੂਬੇ ‘ਚ ਹਵਾ ਦੇ ਵਹਾਅ ‘ਚ ਵਾਧਾ ਅਤੇ ਪਹਾੜਾਂ ਤੋਂ ਵਗਣ ਵਾਲੀਆਂ ਹਵਾਵਾਂ ਨੇ ਠੰਢ ਵਧਾ ਦਿੱਤੀ ਹੈ, ਉੱਥੇ ਹੀ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਕੁਝ ਰਾਹਤ ਵੀ ਦਿੱਤੀ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਹਵਾ ਦੀ ਗਤੀ 4 ਤੋਂ 7 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹੀ।
ਇਸ ਨਾਲ ਪੰਜਾਬ ਦੇ ਲੋਕਾਂ ਨੂੰ ਪ੍ਰਦੂਸ਼ਣ ਤੋਂ ਥੋੜ੍ਹੀ ਰਾਹਤ ਮਿਲੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ (AQI), ਜੋ ਕਿ 200 ਤੋਂ ਉੱਪਰ ਸੀ, ਸੋਮਵਾਰ ਨੂੰ ਇਸ ਪੱਧਰ ਤੋਂ ਹੇਠਾਂ ਆ ਗਿਆ।
ਅੱਜ ਚਾਰ ਜ਼ਿਲ੍ਹਿਆਂ ਲਈ ਯੈਲੋ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ, 17 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ‘ਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸਦੇ ਨਾਲ ਹੀ 18 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਲਈ ਸੰਘਣੀ ਧੁੰਦ ਦੀ ਯੈਲੋ ਅਲਰਟ ਜਾਰੀ ਕੀਤਾ ਹੈ।
ਇਸਦੇ ਨਾਲ ਹੀ 19 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ‘ਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ।
ਇਸਤੋਂ ਇਲਾਵਾ 20 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਲਈ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ।
Read More: Punjab Weather News: ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ




