ਫੁੱਟਬਾਲ ਚੈਂਪੀਅਨਸ਼ਿਪ

ਪੰਜਾਬ ਰਾਸ਼ਟਰੀ ਪੱਧਰ ਦੀ ਫੁੱਟਬਾਲ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਲਈ ਤਿਆਰ: CM ਭਗਵੰਤ ਮਾਨ

ਚੰਡੀਗੜ੍ਹ, 17 ਨਵੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹੁਣ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਸਫਲਤਾਪੂਰਵਕ ਮੇਜ਼ਬਾਨੀ ਤੋਂ ਬਾਅਦ ਰਾਸ਼ਟਰੀ ਪੱਧਰ ਦੀ ਫੁੱਟਬਾਲ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰਨ ਲਈ ਤਿਆਰ ਹੈ।

ਉਨ੍ਹਾਂ ਕਿਹਾ ਕਿ ਇਹ ਮੈਚ ਸਰਾਭਾ, ਮਾਹਿਲਪੁਰ, ਹੁਸ਼ਿਆਰਪੁਰ ਅਤੇ ਹੋਰ ਥਾਵਾਂ ‘ਤੇ ਖੇਡੇ ਜਾਣਗੇ, ਮੁੱਖ ਮੰਤਰੀ ਨੇ ਕਿਹਾ ਕਿ ਇਹ ਟੂਰਨਾਮੈਂਟ ਦੇਸ਼ ਭਰ ਦੇ ਚੋਟੀ ਦੇ ਖਿਡਾਰੀਆਂ ਨੂੰ ਪੰਜਾਬ ਵੱਲ ਆਕਰਸ਼ਿਤ ਕਰੇਗਾ ਅਤੇ ਖੇਡ ਬੁਨਿਆਦੀ ਢਾਂਚੇ ਦੇ ਸੁਧਾਰ ਨੂੰ ਵੀ ਤੇਜ਼ ਕਰੇਗਾ। ਉਨ੍ਹਾਂ ਨੇ ਸਰਾਭਾ ਸਪੋਰਟਸ ਕਲੱਬ ਲਈ 51 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ ਅਤੇ ਕਿਹਾ ਕਿ 26 ਜਨਵਰੀ ਨੂੰ ਦਿੱਲੀ ‘ਚ ਗਣਤੰਤਰ ਦਿਵਸ ਪਰੇਡ ‘ਚ ਇੱਕ ਝਾਕੀ ਰਾਹੀਂ ਪੰਜਾਬ ਦੇ ਰਵਾਇਤੀ ਬੈਲ ਗੱਡੀਆਂ ਦੇ ਖੇਡ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਫੁੱਟਬਾਲ ਟੂਰਨਾਮੈਂਟਾਂ ਦੀ ਮੇਜ਼ਬਾਨੀ ਕਰਨ ਦੇ ਪ੍ਰਸਤਾਵ ਵੀ ਮਿਲ ਰਹੇ ਹਨ। ਆਉਣ ਵਾਲੇ ਦਿਨਾਂ ‘ਚ ਅਸੀਂ ਪੰਜਾਬ ‘ਚ ਇੱਕ ਰਾਸ਼ਟਰੀ ਪੱਧਰ ਦਾ ਫੁੱਟਬਾਲ ਟੂਰਨਾਮੈਂਟ ਕਰਵਾਵਾਂਗੇ, ਜਿਸ ਦੇ ਕੁਝ ਮੈਚ ਇਸ ਸਰਾਭਾ ਮੈਦਾਨ ‘ਚ ਖੇਡੇ ਜਾਣਗੇ। ਅਸੀਂ ਦੋ ਜਾਂ ਤਿੰਨ ਮੈਦਾਨ ਚੁਣੇ ਹਨ, ਜਿਨ੍ਹਾਂ ‘ਚ ਹੁਸ਼ਿਆਰਪੁਰ, ਮਾਹਿਲਪੁਰ ਅਤੇ ਸਰਾਭਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਰਾਭਾ ਸਪੋਰਟਸ ਮੈਦਾਨ ਨੂੰ ਅਪਗ੍ਰੇਡ ਕੀਤਾ ਜਾਵੇਗਾ। ਰਾਸ਼ਟਰੀ ਟੀਮ ਅਤੇ ਦੇਸ਼ ਭਰ ਦੇ ਕੁਝ ਵਧੀਆ ਖਿਡਾਰੀ ਇੱਥੇ ਖੇਡਣ ਲਈ ਆਉਣਗੇ।”

ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦੀ ਦਿਵਸ ਸਮਾਗਮ ਦੌਰਾਨ ਕਰਵਾਏ ਫੁੱਟਬਾਲ ਅਤੇ ਕਬੱਡੀ ਮੈਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਇਨਕਲਾਬੀ ਭਾਵਨਾ ਨੂੰ ਸੱਚੀ ਸ਼ਰਧਾਂਜਲੀ ਹਨ। ਮੁੱਖ ਮੰਤਰੀ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਵਿਕਾਸ ਮੰਗਾਂ ‘ਤੇ ਵਿਚਾਰ ਕੀਤਾ ਜਾਵੇਗਾ ਅਤੇ ਡਿਪਟੀ ਕਮਿਸ਼ਨਰ ਨੂੰ ਲੋਕਾਂ ਦੁਆਰਾ ਉਠਾਏ ਗਏ ਮੁੱਦਿਆਂ ‘ਤੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਪੰਜਾਬ ਦੇ ਲੋਕਾਂ ਨਾਲ ਖੁਸ਼ਖਬਰੀ ਸਾਂਝੀ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “26 ਜਨਵਰੀ ਨੂੰ ਦਿੱਲੀ ‘ਚ ਗਣਤੰਤਰ ਦਿਵਸ ਪਰੇਡ ਕੀਤੀ ਜਾ ਰਹੀ ਹੈ। ਇਸ ਵਾਰ, ਅਸੀਂ ਪਰੇਡ ਲਈ ਬੈਲ ਗੱਡੀਆਂ ਵਾਲਾ ਇੱਕ ਡਿਜ਼ਾਈਨ ਵੀ ਭੇਜਿਆ ਹੈ, ਕਿਉਂਕਿ ਇਹ ਸਾਡਾ ਰਵਾਇਤੀ ਖੇਡ ਹੈ। ਜਦੋਂ ਪੰਜਾਬ ਦੀ ਝਾਕੀ ਪੇਸ਼ ਕੀਤੀ ਜਾਵੇਗੀ ਤਾਂ ਤੁਸੀਂ ਖੁਦ ਦੇਖੋਗੇ।

Read More: ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: CM ਭਗਵੰਤ ਮਾਨ

ਵਿਦੇਸ਼

Scroll to Top