Amritsar news

ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ 5 ਮੈਂਬਰੀ ਕਮੇਟੀ ਦੀ ਬੈਠਕ ਸ਼ੁਰੂ

ਅੰਮ੍ਰਿਤਸਰ, 18 ਨਵੰਬਰ 2026: “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਕੁਝ ਉਪਬੰਧਾਂ ਬਾਰੇ ਪ੍ਰਗਟਾਈਆਂ ਜਾ ਰਹੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਆਪਸੀ ਸਹਿਮਤੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗਠਤ ਕੀਤੀ ਤਾਲਮੇਲ ਕਮੇਟੀ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਨਾਲ ਬੈਠਕ ਸ਼ੁਰੂ ਹੋ ਗਈ ਹੈ।

ਕੁਝ ਦਿਨ ਪਹਿਲਾਂ ਤਾਲਮੇਲ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਕਮੇਟੀ ਇਸ ਅਤਿ-ਸੰਵੇਦਨਸੀਲ ਮਾਮਲੇ ਦੇ ਹੱਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਨਾਲ ਵਿਚਾਰ ਕਰਨ ਅਤੇ ਉਨ੍ਹਾਂ ਦੀ ਸਹੂਲਤ ਲਈ 18 ਨਵੰਬਰ, 2026 ਨੂੰ ਸਰਕਟ ਹਾਊਸ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇਗੀ।

ਸਿੱਖ ਕੌਮ ਦੀਆਂ ਭਾਵਨਾਵਾਂ ਮੁਤਾਬਕ ਇਸ ਮਸਲੇ ਦੇ ਹੱਲ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਨੂੰ ਵੀ ਬੈਠਕ ਵਾਲੇ ਦਿਨ ਸਹਿਯੋਗ ਦੇਣ ਦੀ ਅਪੀਲ ਕੀਤੀ ਸੀ।

ਕਮੇਟੀ ਮੈਂਬਰਾਂ ਦਾ ਕਹਿਣਾ ਸੀ ਕਿ ਇਕਮਤ ਹੋ ਕੇ ਕਿਹਾ ਕਿ ਕਮੇਟੀ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ‘ਚ ਲੋੜੀਂਦੀਆਂ ਸੋਧਾਂ ਵਾਸਤੇ ਵਿਚਾਰ-ਵਟਾਂਦਰਾ ਕਰਨ ਲਈ ਹਮੇਸ਼ਾ ਤਿਆਰ ਹੈ ਅਤੇ ਆਪਣੇ ਵੱਲੋਂ ਇਸ ਸਬੰਧ ‘ਚ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

ਜਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਪੱਤਰ ਨੰ: ਅ:ਤ/26/248 ਮਿਤੀ 31.07.2026 ਰਾਹੀਂ ਲਿਖਿਆ ਗਿਆ ਸੀ ਕਿ ਪੰਜਾਬ ਸਰਕਾਰ ਵੱਲੋਂ ਬਣਾਏ “ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ ਵਿਚਾਰ-ਵਟਾਂਦਰਾ ਕਰਨ ਅਤੇ ਸਹਿਮਤੀ ਬਣਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਅਤੇ ਸਰਕਾਰ ਇਸ ਕਮੇਟੀ ਨਾਲ ਰਾਬਤਾ ਕਾਇਮ ਕਰਕੇ ਕਾਨੂੰਨ ਸਬੰਧੀ ਸਹਿਮਤੀ ਬਣਾਵੇ।” ਸੂਬਾ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਸੱਤ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਸੀ।

ਪੰਜਾਬ ਸਰਕਾਰ ਵੱਲੋਂ ਕਾਇਮ ਉੱਚ-ਪੱਧਰੀ ਸੱਤ ਮੈਂਬਰੀ ਕਮੇਟੀ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਸੇਵਾਮੁਕਤ) ਜਸਪਾਲ ਸਿੰਘ, ਜਸਟਿਸ (ਸੇਵਾਮੁਕਤ) ਗੁਰਬੀਰ ਸਿੰਘ, ਸੇਵਾਮੁਕਤ ਆਈ.ਪੀ.ਐਸ. ਜਤਿੰਦਰ ਸਿੰਘ ਔਲਖ ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਪੀ.ਸੀ.ਐਸ. ਅਧਿਕਾਰੀ ਹਰਜੀਤ ਸਿੰਘ ਸੰਧੂ ਨੂੰ ਨੋਡਲ ਅਫਸਰ ਲਗਾਇਆ ਗਿਆ ਹੈ।

Read More: Punjab DA Case: ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀਏ ਜਾਰੀ ਕਰਨ ‘ਤੇ ਕਰ ਰਹੀ ਹੈ ਵਿਚਾਰ

ਵਿਦੇਸ਼

Scroll to Top