ਚੰਡੀਗੜ੍ਹ, 19 ਨਵੰਬਰ 2026: ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ITI), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ‘ਇਲੈਕਟ੍ਰੀਕਲ ਟਰੇਡ’ ਵਿੱਚ ਰਾਸ਼ਟਰੀ ਪੱਧਰ ‘ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਹੋਣਹਾਰ ਵਿਦਿਆਰਥਣ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈ ਦਿੰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟ੍ਰਕਟਰ ਗੁਰਬਿੰਦਰ ਸਿੰਘ, ਦੋਵਾਂ ਲਈ 25,000-25,000 ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਇਹ ਇਨਾਮ ਜਸਪ੍ਰੀਤ ਕੌਰ ਦੇ ਬਿਹਤਰੀਨ ਪ੍ਰਦਰਸ਼ਨ ਅਤੇ ਗੁਰਬਿੰਦਰ ਸਿੰਘ ਵੱਲੋਂ ਦਿੱਤੀ ਗਈ ਸ਼ਾਨਦਾਰ ਅਗਵਾਈ ਅਤੇ ਸਲਾਹਕਾਰੀ (ਮੈਂਟਰਸ਼ਿਪ) ਦੇ ਸਨਮਾਨ ਵਜੋਂ ਦਿੱਤਾ ਜਾ ਰਿਹਾ ਹੈ।
ਖੁਸ਼ੀ ਜ਼ਾਹਰ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਪੰਜਾਬ ਲਈ ਇਹ ਬਹੁਤ ਮਾਣ ਦੀ ਗੱਲ ਹੈ ਕਿ ਸਾਡੀ ਧੀ, ਜਸਪ੍ਰੀਤ ਕੌਰ ਨੇ ‘ਇਲੈਕਟ੍ਰੀਕਲ ਟਰੇਡ’ ਵਿੱਚ ਰਾਸ਼ਟਰੀ ਪੱਧਰ ‘ਤੇ ਪਹਿਲਾ ਸਥਾਨ ਹਾਸਲ ਕਰਕੇ ਸੂਬੇ ਦਾ ਮਾਣ ਵਧਾਇਆ ਹੈ। ਉਸਦੀ ਸਖ਼ਤ ਮਿਹਨਤ ਅਤੇ ਲਗਨ ਪੰਜਾਬ ਦੇ ਨੌਜਵਾਨਾਂ ਲਈ ਇੱਕ ਪ੍ਰੇਰਨਾ ਸਰੋਤ ਹਨ।”
ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ (ITIs) ਵਿੱਚ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਨਕਦ ਇਨਾਮ ਦਾ ਉਦੇਸ਼ ਤਕਨੀਕੀ ਸਿੱਖਿਆ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨਾ ਅਤੇ ਵਿਦਿਆਰਥੀਆਂ ਤੇ ਇੰਸਟ੍ਰਕਟਰਾਂ ਦੋਵਾਂ ਨੂੰ ਹੋਰ ਵੱਡੀਆਂ ਪ੍ਰਾਪਤੀਆਂ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਨੇ ਜਸਪ੍ਰੀਤ ਕੌਰ, ਉਸਦੇ ਮਾਪਿਆਂ, ਆਈ.ਟੀ.ਆਈ. ਮਾਨਸਾ ਦੇ ਪ੍ਰਿੰਸੀਪਲ ਅਤੇ ਉਨ੍ਹਾਂ ਸਾਰੇ ਇੰਸਟ੍ਰਕਟਰਾਂ ਨੂੰ ਦਿਲੋਂ ਵਧਾਈ ਦਿੱਤੀ ਜਿਨ੍ਹਾਂ ਨੇ ਉਸਦੀ ਸਫਲਤਾ ਵਿੱਚ ਯੋਗਦਾਨ ਪਾਇਆ।
ਪੰਜਾਬ ਭਰ ਦੀਆਂ ਆਈ.ਟੀ.ਆਈ. (ITIs) ਦੇ ਪ੍ਰਿੰਸੀਪਲਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਵੇਂ ਉਤਸ਼ਾਹ ਅਤੇ ਦੂਰਅੰਦੇਸ਼ੀ ਨਾਲ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ, ਮੰਤਰੀ ਹਰਜੋਤ ਸਿੰਘ ਬੈਂਸ ਨੇ ਨੌਜਵਾਨਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਪੂਰੀ ਲਗਨ, ਦ੍ਰਿੜ ਇਰਾਦੇ ਅਤੇ ਸਖ਼ਤ ਮਿਹਨਤ ਨਾਲ ਆਪਣੀ ਪੜ੍ਹਾਈ ਅਤੇ ਤਕਨੀਕੀ ਸਿਖਲਾਈ ਜਾਰੀ ਰੱਖਣ। ਉਨ੍ਹਾਂ ਕਿਹਾ, “ਮੈਂ ਆਪਣੇ ਵਿਦਿਆਰਥੀਆਂ ਨੂੰ ਉੱਚੇ ਟੀਚੇ ਰੱਖਣ ਅਤੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਉਨ੍ਹਾਂ ਕਿਹਾ ਕਿ ਇਸ ਸਫਲਤਾ ਨੇ ਪੰਜਾਬ ਸਰਕਾਰ ਦੀ ਉਸ ਵਚਨਬੱਧਤਾ ਨੂੰ ਹੋਰ ਪੱਕਾ ਕੀਤਾ ਹੈ, ਜਿਸ ਤਹਿਤ ਹਰੇਕ ਨੌਜਵਾਨ ਨੂੰ ਅਜਿਹੇ ਹੁਨਰ, ਆਤਮ-ਵਿਸ਼ਵਾਸ ਅਤੇ ਮੰਚ ਪ੍ਰਦਾਨ ਕੀਤੇ ਜਾਣੇ ਹਨ, ਤਾਂ ਜੋ ਉਹ ਵੱਡੇ ਸੁਪਨੇ ਦੇਖ ਸਕਣ ਅਤੇ ਰਾਸ਼ਟਰੀ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰ ਸਕਣ।
ਵਿਕਾਸ ਪ੍ਰਤਾਪ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ-ਅਧਾਰਿਤ ਕੋਰਸਾਂ ਅਤੇ ਵਿਸ਼ੇਸ਼ ਮਾਰਗਦਰਸ਼ਨ (ਮੈਂਟਰਸ਼ਿਪ) ਰਾਹੀਂ ਲਗਾਤਾਰ ਆਈ.ਟੀ.ਆਈ. (ITIs) ਨੂੰ ਮਜ਼ਬੂਤ ਕਰ ਰਹੀ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਨੌਜਵਾਨ ਸਿਰਫ਼ ਨੌਕਰੀ ਲਈ ਹੀ ਨਹੀਂ, ਸਗੋਂ ਭਵਿੱਖ ਲਈ ਵੀ ਪੂਰੀ ਤਰ੍ਹਾਂ ਤਿਆਰ ਹੋਣ।
Read More: ਪੀਪੀਐਸਸੀ ਪੀਸੀਐਸ ਮੇਨਜ਼ ਨਤੀਜਿਆਂ ’ਤੇ ਹਾਈ ਕੋਰਟ ਦੀ ਰੋਕ, 16 ਦਸੰਬਰ ਤੱਕ ਇੰਟਰਵਿਊ ਪ੍ਰਕਿਰਿਆ ਮੁਲਤਵੀ




