audit of punjab bridges

ਹਰਭਜਨ ਸਿੰਘ ਈਟੀਓ ਵੱਲੋਂ ਕੇਂਦਰ ਸਰਕਾਰ ਨੂੰ ਪੰਜਾਬ ਦੇ ਰਾਸ਼ਟਰੀ ਰਾਜਮਾਰਗਾਂ ‘ਤੇ ਬਣੇ ਪੁਲਾਂ ਦਾ ਆਡਿਟ ਕਰਵਾਉਣ ਦੀ ਅਪੀਲ

ਚੰਡੀਗੜ੍ਹ, 19 ਨਵੰਬਰ 2026: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਜੈਰਾਮ ਗਡਕਰੀ ਨੂੰ ਅਪੀਲ ਕੀਤੀ ਹੈ ਕਿ ਉਹ 19 ਨਵੰਬਰ, 2026 ਨੂੰ ਪਟਿਆਲਾ-ਸੰਗਰੂਰ-ਬਠਿੰਡਾ ਰਾਸ਼ਟਰੀ ਰਾਜਮਾਰਗ (NH-07) ‘ਤੇ ਭਾਖੜਾ ਨਹਿਰ ‘ਤੇ ਸਟੀਲ ਪੁਲ ਦੇ ਢਹਿ ਜਾਣ ਦੇ ਮੱਦੇਨਜ਼ਰ ਪੰਜਾਬ ਭਰ ਦੇ ਰਾਸ਼ਟਰੀ ਰਾਜਮਾਰਗਾਂ ‘ਤੇ ਸਾਰੇ ਪੁਲਾਂ ਦਾ ਵਿਆਪਕ ਢਾਂਚਾਗਤ ਸੁਰੱਖਿਆ ਆਡਿਟ ਕਰਵਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦੇਣ।

ਹਰਭਜਨ ਸਿੰਘ ਈਟੀਓ ਵੱਲੋਂ ਕੇਂਦਰੀ ਮੰਤਰੀ ਨੂੰ ਲਿਖੇ ਇੱਕ ਪੱਤਰ ‘ਚ ਰਾਸ਼ਟਰੀ ਰਾਜਮਾਰਗਾਂ ‘ਤੇ ਸੁਰੱਖਿਅਤ ਅਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਭਵਿੱਖ ‘ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਨਿਯਮਤ ਢਾਂਚਾਗਤ ਮੁਲਾਂਕਣ ਅਤੇ ਸਮੇਂ ਸਿਰ ਰੋਕਥਾਮ ਰੱਖ-ਰਖਾਅ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਹੈ।

ਹਰਭਜਨ ਸਿੰਘ ਈਟੀਓ ਨੇ ਕੇਂਦਰੀ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਸਬੰਧਤ ਅਧਿਕਾਰੀਆਂ ਨੂੰ ਪੰਜਾਬ ਦੇ ਰਾਸ਼ਟਰੀ ਰਾਜਮਾਰਗਾਂ ‘ਤੇ ਸਾਰੇ ਪੁਲਾਂ ਦਾ ਸਮੇਂ-ਸਮੇਂ ‘ਤੇ ਨਿਰੀਖਣ ਅਤੇ ਸਹੀ ਢੰਗ ਨਾਲ ਰੱਖ-ਰਖਾਅ ਕਰਨ ਲਈ ਨਿਰਦੇਸ਼ ਦਿੱਤੇ ਜਾਣ। ਉਨ੍ਹਾਂ ਨੇ ਖਾਸ ਤੌਰ ‘ਤੇ ਪੁਰਾਣੇ ਪੁਲਾਂ ਦੇ ਆਡਿਟ ਦੀ ਮੰਗ ਕੀਤੀ ਹੈ।

ਉਨ੍ਹਾਂ ਅੱਗੇ ਅਪੀਲ ਕੀਤੀ ਕਿ ਸੁਰੱਖਿਆ ਆਡਿਟ ਦੇ ਨਤੀਜਿਆਂ ਦੇ ਆਧਾਰ ‘ਤੇ ਪੁਲਾਂ ਨੂੰ ਮਜ਼ਬੂਤ, ਮੁਰੰਮਤ ਅਤੇ ਜ਼ਰੂਰੀ ਸੁਧਾਰਾਤਮਕ ਉਪਾਅ ਪਹਿਲ ਦੇ ਆਧਾਰ ‘ਤੇ ਕੀਤੇ ਜਾਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ ਅਤੇ ਕੀਮਤੀ ਮਨੁੱਖੀ ਜਾਨਾਂ ਬਚਾਈਆਂ ਜਾ ਸਕਣ।ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਅਤੇ ਨਿਰਵਿਘਨ ਸੜਕ ਸੰਪਰਕ ਨੂੰ ਯਕੀਨੀ ਬਣਾਉਣਾ ਸਾਡੀ ਮੁੱਖ ਜ਼ਿੰਮੇਵਾਰੀ ਹੈ।

Read More: ਇੰਡੀਆ ਇੰਟਰਨੈਸ਼ਨਲ ਟ੍ਰੇਡ ਫੇਅਰ ‘ਚ ਪੰਜਾਬ ਪੈਵੇਲੀਅਨ ਬਣਿਆ ਖਿੱਚ ਦਾ ਕੇਂਦਰ

ਵਿਦੇਸ਼

Scroll to Top