ਹਰਜਿੰਦਰ ਸਿੰਘ ਧਾਮੀ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ SGPC ਦੇ ਪ੍ਰਧਾਨ ਬਣੇ

ਅੰਮ੍ਰਿਤਸਰ , 20 ਨਵੰਬਰ 2026: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਸਾਲਾਨਾ ਚੋਣ ਇਜਲਾਸ ਸ਼ੁੱਕਰਵਾਰ ਨੂੰ ਤੇਜਾ ਸਿੰਘ ਸਮੁੰਦਰ ਹਾਲ ਵਿਖੇ ਹੋ ਰਿਹਾ ਹੈ। ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਦੁਬਾਰਾ 6ਵੀਂ ਵਾਰ ਪ੍ਰਧਾਨ ਥਾਪਿਆ ਗਿਆ ਹੈ।

ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਹੈ। ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਬਖਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਚੁਣਿਆ ਹੈ। ਇਸਦੇ ਨਾਲ ਹੀ ਸਰਦਾਰ ਗੁਰਪ੍ਰੀਤ ਸਿੰਘ ਝੱਬਰ ਨੂੰ ਸਾਲ 2026-27 ਲਈ ਜਰਨਲ ਸਕੱਤਰ ਬਣਾਇਆ ਗਿਆ ਹੈ।

ਇਸਤੋਂ ਪਹਿਲਾਂ ਚੋਣ ਪ੍ਰਕਿਰਿਆ ਬਾਰੇ ਪੱਤਰਕਾਰਾਂ ਨਾਲ ਗੱਲ ਕਰਦਿਆਂ, ਐਸਜੀਪੀਸੀ ਮੈਂਬਰ ਗੁਰਬਖਸ਼ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਚੋਣ ਨੂੰ ਲੈ ਕੇ ਕੋਈ ਸ਼ੱਕ ਨਹੀਂ ਹੈ। ਐਸਜੀਪੀਸੀ ਪ੍ਰਧਾਨ ਦੀ ਚੋਣ 1920 ਤੋਂ ਚੱਲੀ ਆ ਰਹੀ ਪਰੰਪਰਾ ਅਤੇ ਸੰਵਿਧਾਨਕ ਪ੍ਰਕਿਰਿਆ ਅਨੁਸਾਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦੇ ਲੰਬੇ ਸਮੇਂ ਤੋਂ ਗੁਰਦੁਆਰਿਆਂ ਦੇ ਪ੍ਰਬੰਧਨ ਲਈ ਜ਼ਿੰਮੇਵਾਰ ਰਹੇ ਹਨ ਅਤੇ ਸਿੱਖ ਸੰਗਤ ਦਾ ਵਿਸ਼ਵਾਸ ਵੀ ਪਾਰਟੀ ਨਾਲ ਹੈ।

Read More: SGPC ਚੋਣ: ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ, ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਨੇ 90 ਮੈਂਬਰਾਂ ਨਾਲ ਕੀਤੀ ਮੀਟਿੰਗ

ਵਿਦੇਸ਼

Scroll to Top