ਅੰਮ੍ਰਿਤਸਰ, 21 ਨਵੰਬਰ 2026: ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ, ਅੰਮ੍ਰਿਤਸਰ ਪਹੁੰਚੇ ਹਨ। ਸੁਰੱਖਿਆ ਕਾਰਨਾਂ ਕਰਕੇ ਹਵਾਈ ਅੱਡੇ ‘ਤੇ ਭਾਰੀ ਪੁਲਿਸ ਤਾਇਨਾਤੀ ਕੀਤੀ।
ਅੰਮ੍ਰਿਤਪਾਲ ਸਿੰਘ ਸ਼ਨੀਵਾਰ ਨੂੰ ਸਖ਼ਤ ਸੁਰੱਖਿਆ ਵਿਚਕਾਰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ। ਤਿੰਨ ਘੰਟੇ ਦੀ ਹਿਰਾਸਤ ਪੈਰੋਲ ‘ਤੇ ਅੰਮ੍ਰਿਤਸਰ ਪਹੁੰਚੇ ਅੰਮ੍ਰਿਤਪਾਲ ਨੂੰ ਪੁਲਿਸ ਨੇ ਬੁਲੇਟਪਰੂਫ ਗੱਡੀ ‘ਚ ਪਿੰਡ ਲਿਜਾਇਆ। ਵੱਡੀ ਗਿਣਤੀ ‘ਚ ਪੁਲਿਸ ਦੀ ਮੌਜੂਦਗੀ ਪਿੰਡ ‘ਚ ਸੁਰੱਖਿਆ ਘੇਰਾ ਬਣਾ ਕੇ ਰੱਖ ਰਹੀ ਹੈ। ਅੰਮ੍ਰਿਤਪਾਲ ਨੇ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ‘ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ‘ਚ ਪਰਿਵਾਰ ਦੇ ਮੈਂਬਰਾਂ ਨੂੰ ਮਿਲੇ।
ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਸ਼ਨੀਵਾਰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟੇ ਦੀ ਹਿਰਾਸਤ ਪੈਰੋਲ ਦਿੱਤੀ ਹੈ। ਉਹ ਇਸ ਸਮੇਂ ਦੌਰਾਨ ਪੁਲਿਸ ਹਿਰਾਸਤ ‘ਚ ਰਹਿਣਗੇ। ਉਨ੍ਹਾਂ ਦੀ ਦਾਦੀ ਜੀ ਦੇ ਅੰਤਿਮ ਸਸਕਾਰ ਪੂਰਾ ਹੋਣ ਤੋਂ ਬਾਅਦ, ਪੁਲਿਸ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਵਾਪਸ ਭੇਜ ਦੇਵੇਗੀ। ਪਿੰਡ ਅਤੇ ਆਸ ਪਾਸ ਦੇ ਇਲਾਕਿਆਂ ‘ਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
Read More: ਮੁੱਖ ਮੰਤਰੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਨੂੰ ਮਿਲ ਰਹੀ ਵਿੱਤੀ ਸਹਾਇਤਾ




