PSEB Board Exam 2027

PSEB ਵੱਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

ਪੰਜਾਬ, 21 ਨਵੰਬਰ 2026: PSEB Board Exam 2027: ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 2026-27 ਅਕਾਦਮਿਕ ਸੈਸ਼ਨ ਲਈ 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਦੀਆਂ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਐਲਾਨ ਦਿੱਤਾ ਹੈ। ਤਿੰਨੋਂ ਜਮਾਤਾਂ ਲਈ ਪ੍ਰੈਕਟੀਕਲ ਪ੍ਰੀਖਿਆਵਾਂ 8 ਤੋਂ 20 ਜਨਵਰੀ, 2027 ਤੱਕ ਹੋਣਗੀਆਂ, ਜਦੋਂ ਕਿ ਲਿਖਤੀ ਪ੍ਰੀਖਿਆਵਾਂ ਮਾਰਚ ‘ਚ ਸ਼ੁਰੂ ਹੋਣਗੀਆਂ ਅਤੇ ਅਪ੍ਰੈਲ ਤੱਕ ਜਾਰੀ ਰਹਿਣਗੀਆਂ।

8ਵੀਂ ਅਤੇ 12ਵੀਂ ਜਮਾਤਾਂ ਲਈ ਲਿਖਤੀ ਪ੍ਰੀਖਿਆਵਾਂ 5 ਮਾਰਚ, 2027 ਨੂੰ ਸ਼ੁਰੂ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਮਾਰਚ ਤੋਂ ਹੋਣਗੀਆਂ। 10ਵੀਂ ਅਤੇ 12ਵੀਂ ਜਮਾਤਾਂ ਲਈ ਜਾਰੀ ਸ਼ਡਿਊਲ ‘ਚ ਓਪਨ ਸਕੂਲ ਸਿਸਟਮ ਅਧੀਨ ਰਜਿਸਟਰਡ ਵਿਦਿਆਰਥੀ ਵੀ ਸ਼ਾਮਲ ਹਨ।

ਰਿਪੋਰਟਾਂ ਮੁਤਾਬਕ, ਪ੍ਰੀਖਿਆ ਸ਼ਡਿਊਲ 2027 ‘ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ਵਿਸਤ੍ਰਿਤ ਸ਼ਡਿਊਲ ਤਿਆਰ ਕਰਦੇ ਸਮੇਂ ਚੋਣਾਂ ਨਾਲ ਸਬੰਧਤ ਪ੍ਰਬੰਧਾਂ ਅਤੇ ਪ੍ਰਬੰਧਕੀ ਡਿਊਟੀਆਂ ਨੂੰ ਵੀ ਧਿਆਨ ‘ਚ ਰੱਖਿਆ ਜਾਵੇਗਾ, ਤਾਂ ਜੋ ਪ੍ਰੀਖਿਆਵਾਂ ਦੇ ਸੰਚਾਲਨ ‘ਚ ਕੋਈ ਰੁਕਾਵਟ ਨਾ ਆਵੇ।

Read More: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ SGPC ਦੇ ਪ੍ਰਧਾਨ ਬਣੇ

ਵਿਦੇਸ਼

Scroll to Top