Chandigarh Municipal Corporation elections

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਅਕਾਲੀ ਦਲ ਨੇ ਖਿੱਚੀ ਤਿਆਰੀ! ਕਾਂਗਰਸ ਦੇ 6 ਆਗੂ ਅਕਾਲੀ ਦਲ ‘ਚ ਸ਼ਾਮਲ

ਚੰਡੀਗੜ੍ਹ , 23 ਨਵੰਬਰ 2026 : ਚੰਡੀਗੜ੍ਹ ਦੀ ਸਿਆਸਤ ਵਿੱਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵੀ ਚੋਣ ਮੈਦਾਨ ਵਿੱਚ ਉਤਰਨ ਲਈ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਤਹਿਤ ਪਾਰਟੀ ਦੇ ਸਕੱਤਰ ਅਤੇ ਚੰਡੀਗੜ੍ਹ ਦੇ ਆਬਜ਼ਰਵਰ ਡਾ. ਦਲਜੀਤ ਸਿੰਘ ਚੀਮਾ ਨੇ ਚੰਡੀਗੜ੍ਹ ਯੂਨਿਟ ਦੇ ਆਗੂਆਂ ਨਾਲ ਅਹਿਮ ਮੀਟਿੰਗ ਕਰਕੇ ਚੋਣ ਰਣਨੀਤੀ ‘ਤੇ ਚਰਚਾ ਕੀਤੀ।

ਮੀਟਿੰਗ ਦੌਰਾਨ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਅਤੇ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਡਾ. ਚੀਮਾ ਨੇ ਆਗੂਆਂ ਅਤੇ ਵਰਕਰਾਂ ਨੂੰ ਵਾਰਡ-ਵਾਰ ਅਤੇ ਬੂਥ-ਵਾਰ ਜ਼ਿੰਮੇਵਾਰੀਆਂ ਸੌਂਪਦਿਆਂ ਚੋਣਾਂ ਲਈ ਰੋਡਮੈਪ ਵੀ ਸਾਂਝਾ ਕੀਤਾ।

ਇਸ ਮੀਟਿੰਗ ਦੌਰਾਨ ਅਕਾਲੀ ਦਲ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਕਾਂਗਰਸ ਦੇ ਛੇ ਮੈਂਬਰਾਂ ਨੇ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਜਗਤਾਰ ਸਿੰਘ, ਪਰਵਿੰਦਰ ਸਿੰਘ, ਅਵਤਾਰ ਸਿੰਘ, ਪਵਨ ਕੁਮਾਰ ਗੋਇਲ, ਇਸ਼ਪਿੰਦਰ ਸਿੰਘ ਬੱਤਰਾ ਅਤੇ ਬੀਬੀ ਮਨਮੋਹਨ ਕੌਰ ਦੇ ਨਾਂ ਸ਼ਾਮਲ ਹਨ। ਡਾ. ਦਲਜੀਤ ਸਿੰਘ ਚੀਮਾ ਨੇ ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਇਸ ਮੌਕੇ ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਚਰਨਜੀਤ ਸਿੰਘ ਵਿਲੀ ਨੇ ਕਿਹਾ ਕਿ ਪਾਰਟੀ ਲੀਡਰਸ਼ਿਪ ਦੇ ਮਾਰਗਦਰਸ਼ਨ ਨਾਲ ਚੋਣਾਂ ਦੀਆਂ ਤਿਆਰੀਆਂ ਨੂੰ ਨਵੀਂ ਦਿਸ਼ਾ ਮਿਲੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਪਾਰਟੀ ਸਾਰੇ ਵਾਰਡਾਂ ਵਿੱਚ ਆਪਣੇ ਸੰਗਠਨ ਨੂੰ ਮਜ਼ਬੂਤ ਕਰੇਗੀ ਅਤੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਇੱਕ ਮਜ਼ਬੂਤ ਸਿਆਸੀ ਬਦਲ ਵਜੋਂ ਸਾਹਮਣੇ ਆਵੇਗੀ। ਹੁਣ ਦੇਖਣਾ ਹੋਵੇਗਾ ਕਿ ਚੰਡੀਗੜ੍ਹ ਦੀਆਂ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਅਕਾਲੀ ਦਲ ਦੀ ਇਹ ਤਿਆਰੀ ਕਿੰਨਾ ਸਿਆਸੀ ਅਸਰ ਦਿਖਾਉਂਦੀ ਹੈ।

READ MORE : PPSC ਨੇ PCS ਪ੍ਰੀਖਿਆ ਦੇ ਰਿਕਾਰਡ ਹਾਈ ਕੋਰਟ ਨੂੰ ਸੌਂਪੇ, ਅਦਾਲਤ ਦੇ ਹੁਕਮਾਂ ‘ਤੇ ਹੋਵੇਗੀ ਅੱਗੇ ਦੀ ਕਾਰਵਾਈ

ਵਿਦੇਸ਼

Scroll to Top